For the best experience, open
https://m.punjabitribuneonline.com
on your mobile browser.
Advertisement

ਭੁੱਲਰ ਤੇ ਈਟੀਓ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ

11:32 AM Aug 18, 2024 IST
ਭੁੱਲਰ ਤੇ ਈਟੀਓ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ
ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਵੱਲੋਂ ਗੋਲ ਬਾਗ਼ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਵਿਖੇ ਮਨਾਇਆ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਿਰਕਤ ਕੀਤੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਦੇ ਬੁੱਤ ਉਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿਲੋਂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਨੇ ਵੀ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਸਾਨੂੰ ਆਜ਼ਾਦੀ ਦਿਵਾਈ। ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਪੁਲੀਸ ਬੈਂਡ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

Advertisement
Advertisement
Author Image

Advertisement
×