ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਸਹਿਜਪਾਲ ਨੂੰ ਸ਼ਰਧਾਂਜਲੀ

01:36 PM Jun 04, 2023 IST

ਮਾਨਵਜੋਤ ਭਿੰਡਰ

Advertisement

ਡਕਾਲਾ, 3 ਜੂਨ

ਅਰੁਣਾਚਲ ਪ੍ਰਦੇਸ਼ ਵਿੱਚ ਚੀਨ ਦੀ ਸਰਹੱਦ ‘ਤੇ ਡਿਊਟੀ ਦੌਰਾਨ ਸ਼ਹੀਦ ਹੋਏ ਸਥਾਨਕ ਇਲਾਕੇ ਦੇ ਪਿੰਡ ਰੰਧਾਵਾ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਜਵਾਨ ਸਹਿਜਪਾਲ ਸਿੰਘ (27 ) ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪਿੰਡ ਰੰਧਾਵਾ ਦੇ ਗੁਰਦੁਆਰੇ ਵਿੱਚ ਸਹਿਜਪਾਲ ਸਿੰਘ ਨਮਿਤ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਦੇਸ਼ ਦੀਆਂ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਦੇ ਜਵਾਨਾਂ ‘ਤੇ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੈ। ਉਨ੍ਹਾਂ ਆਪਣੇ ਅਖਤਿਆਰੀ ਫ਼ੰਡ ‘ਚੋਂ ਸ਼ਹੀਦ ਜਵਾਨ ਦੀ ਯਾਦ ਵਿੱਚ ਪਿੰਡ ਅੰਦਰ ਯਾਦਗਾਰ ਬਣਾਉਣ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਅੰਤਿਮ ਅਰਦਾਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਸੁਰਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।

Advertisement

ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਗਰਗ ਨੂੰ ਸ਼ਰਧਾਂਜਲੀ

ਸਮਾਣਾ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੇ ਭਾਰਤੀ ਹਵਾਈ ਫ਼ੌਜ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਦੀ ਬਰਸੀ ਮੌਕੇ ਇੱਥੇ ਵਾਤਾਵਰਨ ਪਾਰਕ ਵਿੱਚ ਸਥਾਪਤ ਯਾਦਗਾਰੀ ਸਮਾਰਕ ‘ਚ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਜੂਨ 2019 ਨੂੰ ਭਾਰਤੀ ਹਵਾਈ ਸੈਨਾ ਦੇ ਐੱਨਏ 32 ਜਹਾਜ਼ ਨਾਲ ਅਸਾਮ ਵਿੱਚ ਵਾਪਰੇ ਹਾਦਸੇ ਕਾਰਨ ਮੋਹਿਤ ਕੁਮਾਰ ਗਰਗ ਸ਼ਹੀਦ ਹੋ ਗਏ ਸਨ।

Advertisement