ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ

09:18 AM Oct 24, 2024 IST
ਸ਼ਰਧਾਂਜਲੀ ਸਮਾਗਮ ਦੌਰਾਨ ਐੱਨਸੀਸੀ ਕੈਡਿਟ ਅਤੇ ਅਧਿਆਪਕ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਅਕਤੂਬਰ
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿੱਚ ਐੱਨਸੀਸੀ ਸੀਨੀਅਰ ਵਿੰਗ ਦੀਆਂ ਕੈਡਿਟਾਂ ਨੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਸਲਾਮੀ ਦਿੱਤੀ। ਕੈਡਿਟਾਂ ਨੇ ਸਮੁੱਚੀ ਸਲਾਮੀ ਰਸਮ 5 ਪੰਜਾਬ ਬਟਾਲੀਅਨ ਦੇ ਨੁਮਾਇੰਦੇ ਹੌਲਦਾਰ ਪਾਟਿਲ ਅਤੇ ਬੀਐੱਚਐੱਮ ਬੋਧ ਰਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਪੰਨ ਕੀਤੀ। ਇਸ ਮੌਕੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਜਗਜੀਤ ਕੌਰ ਨੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਜੀਵਨੀ ‘ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਐੱਸਐੱਸ ਬਰਾੜ ਨੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਜੰਗ ਦੇ ਮੈਦਾਨ ਵਿੱਚ ਸ਼ਹੀਦ ਹੋਣਾ ਸਭ ਤੋਂ ਔਖਾ ਕਾਰਜ ਹੈ। ਦੇਸ਼-ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਦਰਜ ਹੋ ਜਾਂਦਾ ਹੈ। ਇਸ ਮੌਕੇ ਭਾਈ ਗੁਰਬਚਨ ਸਿੰਘ, ਕੁਲਵੰਤ ਕੌਰ, ਤੀਰਥ ਸਿੰਘ ਮਾਹਲਾ, ਮੈਡਮ ਬਲਵਿੰਦਰ ਕੌਰ ਗਿੱਲ, ਦਪਿੰਦਰਜੀਤ ਕੌਰ ਸੰਧੂ, ਵੀਰਪਾਲ ਕੌਰ ਵੀ ਹਾਜ਼ਰ ਸਨ।

Advertisement

Advertisement