ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਾਜ ਸੇਵੀ ਬਾਂਸਲ ਦਾ 100ਵੇਂ ਜਨਮ ਦਿਨ ਮੌਕੇ ਸਨਮਾਨ

11:33 AM Sep 18, 2024 IST
ਦੇਸ ਰਾਜ ਦੇ 100ਵੇਂ ਜਨਮ ਦਿਨ ਮੌਕੇ ਮੰਦਰ ਦੇ ਪ੍ਰਬੰਧਕ ਅਤੇ ਬਾਂਸਲ ਪਰਿਵਾਰ।

ਭੁੱਚੋ ਮੰਡੀ: ਸਮਾਜ ਸੇਵੀ ਦੇਸ ਰਾਜ ਬਾਂਸਲ ਦੇ ਪਰਿਵਾਰ ਨੇ ਉਨ੍ਹਾਂ ਦਾ 100ਵਾਂ ਜਨਮ ਦਿਨ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਦੇ ਸੰਸਥਾਪਕ ਜੋਗਿੰਦਰ ਪਾਲ ਕਾਕਾ ਅਤੇ ਚੇਅਰਮੈਨ ਪਵਨ ਬਾਂਸਲ ਨੇ ਕਿਹਾ ਕਿ ਸ੍ਰੀ ਬਾਂਸਲ ਨੇ ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਬਣੀ ਭੁੱਚੋ ਮੰਡੀ ਵਾਲਿਆਂ ਦੀ ਚਿੰਤਪੁਰਨੀ ਧਰਮਸ਼ਾਲਾ ਆਦਿ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਲਾਲਾ ਦੇਸ ਰਾਜ ਬਾਂਸਲ ਨੂੰ ਸਨਮਾਨਿਤ ਕੀਤਾ ਅਤੇ ਜਨਮ ਦਿਨ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement