For the best experience, open
https://m.punjabitribuneonline.com
on your mobile browser.
Advertisement

ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

07:43 AM May 18, 2024 IST
ਸੁਰਜੀਤ ਪਾਤਰ ਨੂੰ ਸ਼ਰਧਾਂਜਲੀ
Advertisement

ਨਵੀਂ ਦਿੱਲੀ:

Advertisement

ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਪੰਜਾਬੀ ਵਿਭਾਗ (ਦਿੱਲੀ ਯੂਨੀਵਰਸਿਟੀ), ਪੰਜਾਬੀ ਐਡਵਾਈਜ਼ਰੀ ਬੋਰਡ (ਸਾਹਿਤ ਅਕਾਦੇਮੀ), ਪੰਜਾਬੀ ਸਾਹਿਤ ਸਭਾ ਤੇ ਪੰਜਾਬੀ ਅਕਾਦਮੀ (ਦਿੱਲੀ) ਦੇ ਸਹਿਯੋਗ ਨਾਲ ਸਦਨ ਦੇ ਕਾਨਫਰੰਸ ਹਾਲ ਵਿੱਚ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਦੇ ਆਰੰਭ ’ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸੰਦੇਸ਼ ਸੁਣਾਇਆ ਗਿਆ। ਇਸ ਮਗਰੋਂ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਪਾਤਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਤੋਂ ਡਾ. ਜਸਬੀਰ ਕੌਰ ਨੇ ਗਜ਼ਲ ਦੇ ਮਾਧਿਅਮ ਰਾਹੀਂ ਆਨਲਾਈਨ ਸ਼ਰਧਾਂਜਲੀ ਭੇਟ ਕੀਤੀ। ਸਾਹਿਤ ਅਕਾਦਮੀ ਦੇ ਕਨਵੀਨਰ ਡਾ. ਰਵੇਲ ਸਿੰਘ ਨੇ ਡਾ. ਪਾਤਰ ਨਾਲ ਨਿੱਜੀ ਯਾਦਾਂ ਸਾਂਝੀਆਂ ਕੀਤੀਆਂ। ਰਾਜਸਥਾਨੀ ਲੇਖਕ ਅਰਜੁਨ ਦੇਵਚਾਰਨ ਨੇ ਦੱਸਿਆ ਕਿ ਪਾਤਰ ਰਾਜਸਥਾਨੀ ਸਾਹਿਤ ’ਚ ਵੀ ਬਹੁਤ ਸ਼ੌਕ ਨਾਲ ਪੜ੍ਹੇ ਜਾਂਦੇ ਹਨ। ਬਲਬੀਰ ਮਾਧੋਪੁਰੀ ਨੇ ਪੰਜਾਬੀ ਸਾਹਿਤ ਸਭਾ ਦੇ ਚੇਅਰਪਰਸਨ ਡਾ. ਰੇਣੁਕਾ ਸਿੰਘ ਅਤੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਸੰਧੂ ਵੱਲੋਂ ਡਾ. ਪਾਤਰ ਦੇ ਪਰਿਵਾਰ ਨੂੰ ਭੇਜਿਆ ਗਿਆ ਸ਼ਰਧਾਂਜਲੀ ਸੁਨੇਹਾ ਪੜ੍ਹ ਕੇ ਸੁਣਾਇਆ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×