For the best experience, open
https://m.punjabitribuneonline.com
on your mobile browser.
Advertisement

ਕਿਸਾਨ ਆਗੂ ਨੂੰ ਇਨਕਲਾਬੀ ਨਾਅਰਿਆਂ ਨਾਲ ਸ਼ਰਧਾਂਜਲੀ

07:14 AM Mar 20, 2024 IST
ਕਿਸਾਨ ਆਗੂ ਨੂੰ ਇਨਕਲਾਬੀ ਨਾਅਰਿਆਂ ਨਾਲ ਸ਼ਰਧਾਂਜਲੀ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 19 ਮਾਰਚ
ਸ਼ੰਭੂ ਬਾਰਡਰ ਤੋਂ ਵਾਪਸ ਆਉਂਦੇ ਸਮੇਂ ਰਾਜਪੁਰਾ ਰੇਲਵੇ ਸਟੇਸ਼ਨ ’ਤੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਕਿਸਾਨ ਆਗੂ ਬਲਕਾਰ ਸਿੰਘ ਤੇੜਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਤੇੜਾ ਖੁਰਦ ਵਿਚ ਸਸਕਾਰ ਕਰ ਦਿੱਤਾ ਗਿਆ। ਉਹ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜਥੇਬੰਦੀ ਦਾ ਸਰਗਰਮ ਮੈਂਬਰ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਜੋਗਿੰਦਰ ਸਿੰਘ ਨੇ ਦਿਖਾਈ। ਇਸ ਤੋਂ ਪਹਿਲਾਂ ਕਿਸਾਨ ਦੀ ਮ੍ਰਿਤਕ ਦੇਹ ਕਿਸਾਨੀ ਝੰਡਿਆਂ ਤੇ ਫੁੱਲਾਂ ਨਾਲ ਸਜਾਏ ਹੋਏ ਟਰੈਕਟਰ ਟਰਾਲੀ ਵਿੱਚ ਰੱਖ ਕੇ ਕਾਫਲੇ ਦੇ ਰੂਪ ਵਿੱਚ ਸ਼ਮਸ਼ਾਨ ਘਾਟ ਤਕ ਲਿਆਂਦੀ ਗਈ ਜਿੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਵੱਲੋਂ ਇਨਕਲਾਬੀ ਨਾਅਰੇ ਲਾ ਕੇ ਬਲਕਾਰ ਸਿੰਘ ਤੇੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਮਲਕੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਕੀਰਤ ਸਿੰਘ ਕਮਾਸਕਾ, ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ, ਜ਼ਿਲਾ ਇੰਚਾਰਜ ਕਿਰਪਾਲ ਸਿੰਘ, ਕਿਸਾਨ ਆਗੂ ਜਸਵੰਤ ਸਿੰਘ, ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਚਰਨਜੀਤ ਸਿੰਘ ਗਾਲਬ, ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਐਮਪੀ ਗੁਰਜੀਤ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁਖ ਔਜਲਾ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਨਰਿੰਦਰ ਲਾਡੀ ਤੇੜਾ, ਸਰਪੰਚ ਧਰਮਿੰਦਰ ਸਿੰਘ ਦਮਨ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇੜਾ, ਨੰਬਰਦਾਰ ਸੁਖਬੀਰ ਸਿੰਘ ਤੇੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਤੇ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×