For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਹੋਏ ਕਿਸਾਨ ਨੂੰ ਸ਼ਰਧਾਂਜਲੀਆਂ ਭੇਟ

11:30 AM Mar 23, 2024 IST
ਸ਼ਹੀਦ ਹੋਏ ਕਿਸਾਨ ਨੂੰ ਸ਼ਰਧਾਂਜਲੀਆਂ ਭੇਟ
ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫ਼ੋਟੋ: ਗਿੱਲ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 22 ਮਾਰਚ
ਪੰਜਾਬ ਅਤੇ ਹਰਿਆਣਾ ਦੀ ਹੱਦ ਸ਼ੰਭੂ ਬਾਰਡਰ ’ਤੇ ਕਿਸਾਨ ਮੋਰਚੇ ਦੌਰਾਨ ਹਰਿਆਣਾ ਪੁਲੀਸ ਦੇ ਤਸ਼ੱਦਦ ਨਾਲ ਸ਼ਹੀਦ ਹੋਏ ਕਿਸਾਨ ਬਿਸ਼ਨ ਸਿੰਘ (75) ਨਮਿਤ ਅਰਦਾਸ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੰਡੂਰ ਵਿੱਚ ਹੋਈ। ਬਲਾਕ ਪੱਖੋਵਾਲ ਦੇ ਪਿੰਡ ਖੰਡੂਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕਾਈ ਵੱਲੋਂ ਸ਼ਹੀਦ ਬਿਸ਼ਨ ਸਿੰਘ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਕਿਸਾਨ ਆਗੂਆਂ ਨੇ ਇਸ ਮੌਕੇ ਕਿਹਾ ਕਿ ਇਕ ਏਕੜ ਜ਼ਮੀਨ ਦਾ ਮਾਲਕ ਕਿਸਾਨ ਬਿਸ਼ਨ ਸਿੰਘ ਲੰਮੇ ਸਮੇਂ ਤੋਂ ਕਿਸਾਨੀ ਘੋਲ ਨੂੰ ਸਮਰਪਿਤ ਸੀ, ਉਹ ਦਿੱਲੀ ਵਿੱਚ ਚੱਲੇ ਇਤਿਹਾਸਕ ਅੰਦੋਲਨ ਤੋਂ ਲੈ ਕੇ ਹੁਣ ਪਟਿਆਲਾ ਜ਼ਿਲ੍ਹੇ ਵਿੱਚ ਸ਼ੰਭੂ ਸਰਹੱਦ ਉਪਰ ਬਲਾਕ ਪੱਖੋਵਾਲ ਦੀ ਟੀਮ ਨਾਲ ਲਗਾਤਾਰ ਡਟੇ ਰਹੇ। ਭਾਕਿਯੂ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਨੇ ਸ਼ਰਧਾਂਜਲੀ ਸਮਾਗਮ ਨੂੰ ਸ਼ਹੀਦ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ, ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਤੇ ਕੁਲਦੀਪ ਸਿੰਘ ਗੁੱਜਰਵਾਲ ਆਦਿ ਨੇ ਸ਼ਰਧਾਂਜਲੀ ਭੇਟ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×