For the best experience, open
https://m.punjabitribuneonline.com
on your mobile browser.
Advertisement

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

08:48 AM May 15, 2024 IST
ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ
ਬੈਲਜੀਅਮ ਦਾ ਸਿੱਖ ਭਾਈਚਾਰਾ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੋਇਆ
Advertisement

ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕੀਤਾ ਗਿਆ। ਇਸ ਦੌਰਾਨ ਇੱਥੋਂ ਦੇ ਈਪਰ ਸ਼ਹਿਰ ਵਿਖੇ ਸਿੱਖਜ਼ ਔਨ ਵੈਸਟਰਨ ਫਰੰਟ ਵੱਲੋਂ ਫਲੈਂਡਰ ਮਿਊਜ਼ੀਅਮ ਦੀ ਇਮਾਰਤ ਵਿੱਚ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾ ਕੀਰਤਨ ਦੇ ਪ੍ਰਵਾਹ ਵੀ ਚੱਲੇ। ਜਿਸ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਹਜੂਰੀ ਰਾਗੀ ਜਥੇ ਵੱਲੋਂ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਬਾਅਦ ਬਾਬਾ ਭੁਪਿੰਦਰ ਸਿੰਘ ਨੇ ਨਾਮ ਸਿਮਰਨ ਕਰਵਾਇਆ। ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲਿਆਂ ਨੇ ਕਥਾ ਕੀਤੀ।
ਈਪਰ ਸ਼ਹਿਰ ਦੇ ਪ੍ਰਸ਼ਾਸਨ ਵੱਲੋਂ ਡਿਪਟੀ ਮੇਅਰ ਦਮਿੱਤਰੀ, ਸਾਬਕਾ ਗਵਰਨਰ ਪਾਉਲੋ ਬਰਾਇਨੇ, ਇਤਿਹਾਸਕਾਰ ਦੋਮੀਨੀਕਨ ਦਿਨਦੋਵਨ, ਕਾਮਨਵੈਲਥ ਵਾਰ ਗਰੇਵ ਕਮਿਸ਼ਨ ਵੱਲੋਂ ਗੈਰਤ ਬੀਕਾਰਤ, ਸਿੱਖ ਇਤਿਹਾਸਕਾਰ ਭੁਪਿੰਦਰ ਸਿੰਘ ਹਾਲੈਂਡ ਤੇ ਬਲਵਿੰਦਰ ਸਿੰਘ ਚਾਹਲ ਯੂਕੇ ਨੇ ਸਿੱਖ ਫ਼ੌਜੀਆਂ ਅਤੇ ਸੰਸਾਰ ਜੰਗ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ। ਰਵੀ ਸਿੰਘ ਖਾਲਸਾ ਏਡ ਵੀ ਇਸ ਸਮੇਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਸਮਾਗਮ ਦੀ ਵੱਡੀ ਪ੍ਰਾਪਤੀ ਇਹ ਵੀ ਰਹੀ ਕਿ ਇਸ ਸਮੇਂ ਸਥਾਨਕ ਬੈਲਜੀਅਮ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਨੇ ਸਿੱਖ ਫ਼ੌਜੀਆਂ ਦੇ ਸੰਸਾਰ ਜੰਗ ਵਿੱਚ ਪਾਏ ਯੋਗਦਾਨ ਦੀ ਜਾਣਕਾਰੀ ਲਈ ਤੇ ਆਖੰਡ ਪਾਠ ਸਾਹਿਬ ਤੇ ਲੰਗਰ ਦੀ ਮਹਾਨਤਾ ਜਾਣਨ ਵਿੱਚ ਉਤਸੁਕਤਾ ਵੀ ਪ੍ਰਗਟਾਈ।
ਉਪਰੋਕਤ ਬੁਲਾਰਿਆਂ ਤੋਂ ਇਲਾਵਾ ਇੰਗਲੈਂਡ ਤੋਂ ਦਲ ਸਿੰਘ ਢੇਸੀ, ਰਣਵੀਰ ਸਿੰਘ ਵਿਰਦੀ, ਦਬਿੰਦਰਜੀਤ ਸਿੰਘ, ਭਾਈ ਅਮਰੀਕ ਸਿੰਘ ਗਿੱਲ ਸਿੱਖ ਫੈਡਰੇਸ਼ਨ ਯੂਕੇ, ਭਾਈ ਰਣਜੀਤ ਸਿੰਘ ਭੁੰਗਰਨੀ ਸਵਿਸ, ਭਾਈ ਹਰਮਿੰਦਰ ਸਿੰਘ ਖਾਲਸਾ, ਭਾਈ ਮਨਪ੍ਰੀਤ ਸਿੰਘ ਖਾਲਸਾ, ਬੀਬੀ ਜਸਵਿੰਦਰ ਕੌਰ ਕੈਨੇਡਾ, ਭਾਈ ਗੁਰਮੀਤ ਸਿੰਘ ਖਨਿਆਣ ਜਰਮਨੀ, ਭਾਈ ਗੁਰਦੇਵ ਸਿੰਘ ਲਾਲੀ, ਭਾਈ ਗੁਰਦੀਪ ਸਿੰਘ ਪ੍ਰਦੇਸੀ, ਸੁਖਦੇਵ ਸਿੰਘ ਹੇਅਰ, ਰਘਵੀਰ ਸਿੰਘ ਕੁਹਾੜ ਫਰਾਂਸ, ਬਾਬਾ ਕਸ਼ਮੀਰ ਸਿੰਘ, ਹਰਜੀਤ ਸਿੰਘ ਗਿੱਲ ਹਾਲੈਂਡ, ਹਰਜੋਤ ਸਿੰਘ ਸੰਧੂ ਆਦਿ ਹਾਜ਼ਰ ਹੋਏ। ਬੈਲਜੀਅਮ ਦੀ ਸਿੱਖ ਸੰਗਤ ਵੱਲੋਂ ਪਰਗਟ ਸਿੰਘ ਜੋਧਪੁਰੀ, ਗੁਰਪ੍ਰੀਤ ਸਿੰਘ ਰਟੌਲ, ਧਰਮਿੰਦਰ ਸਿੰਘ ਚੱਕ ਬਖਤੂ, ਮਨਜੋਤ ਸਿੰਘ ਆਦਿ ਨੌਜਵਾਨਾਂ ਵੱਲੋਂ ਸਮੁੱਚਾ ਪ੍ਰਬੰਧ ਕੀਤਾ ਗਿਆ।
ਖ਼ਬਰ ਸਰੋਤ: ਸਿੱਖਸ ਔਨ ਵੈਸਟਰਨ ਫਰੰਟ

Advertisement

Advertisement
Advertisement
Author Image

joginder kumar

View all posts

Advertisement