ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

08:46 AM May 02, 2024 IST
ਖਨੌਰੀ ਬਾਰਡਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ।

ਗੁਰਦੀਪ ਲਾਲੀ/ਹਰਜੀਤ ਸਿੰਘ/ਸਰਬਜੀਤ ਭੰਗੂ
ਸੰਗਰੂਰ/ਖਨੌਰੀ/ਪਟਿਆਲਾ, 1 ਮਈ
ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮਈ ਦਿਵਸ ਮੌਕੇ ਕਿਸਾਨਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੁਲਾਰਿਆਂ ਨੇ ਕਿਰਤੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ ਤੇ ਹਕੂਮਤ ਦੇ ਜਬਰ ਦੇ ਬਾਵਜੂਦ ਜਾਰੀ ਰੱਖਣ ਦਾ ਪ੍ਰਣ ਲਿਆ।
ਖਨੌਰੀ ਬਾਰਡਰ ਦੀ ਸਟੇਜ ਤੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸਤਿਨਾਮ ਸਿੰਘ ਬਹਿਰੂ, ਕਾਕਾ ਸਿੰਘ ਕੋਟੜਾ, ਦਿਲਬਾਗ ਸਿੰਘ ਹਰੀਗੜ੍ਹ, ਲਖਵਿੰਦਰ ਸਿੰਘ ਔਲਖ, ਗੁਰਜੰਟ ਸਿੰਘ ਦੁੱਗਲ ਅਤੇ ਯਾਦਵਿੰਦਰ ਸਿੰਘ ਬੁਰੜ ਨੇ ਸੰਬੋਧਨ ਕਰਦਿਆਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਹੱਕਾਂ ਲਈ ਲੜਨ ਵਾਲੇ ਲੋਕ ਕਦੇ ਵੀ ਹਕੂਮਤਾਂ ਅੱਗੇ ਨਹੀਂ ਝੁਕਣਗੇ। ਡੱਲੇਵਾਲ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਹੀ ਕਿਰਤੀ ਲੋਕਾਂ ਅਤੇ ਸਰਮਾਏਦਾਰਾਂ ਵਿਚਾਲੇ ਲੜਾਈ ਚੱਲ ਰਹੀ ਹੈ। ਹਮੇਸ਼ਾ ਹੀ ਕਿਰਤੀਆਂ ਉਪਰ ਜ਼ੁਲਮ ਢਾਹੇ ਗਏ। ਅੱਜ ਵੀ ਕਾਰਪੋਰੇਟ ਵਰਗ ਵੱਲੋਂ ਕਿਰਤੀ ਲੋਕਾਂ ਨੂੰ ਮਜ਼ਦੂਰੀ ਤਹਿਤ ਬੰਧਕ ਬਣਾਇਆ ਗਿਆ ਹੈ। ਕਾਰਪੋਰੇਟਾਂ ਦੀ ਅੱਖ ਪੰਜਾਬ ਦੀ ਜ਼ਮੀਨ ਉਪਰ ਹੈ। ਉਨ੍ਹਾਂ ਕਿਹਾ ਕਿ ਹਕੂਮਤ ਜਬਰ ਢਾਹ ਕੇ ਸੰਘਰਸ਼ ਕਰ ਰਹੇ ਕਿਸਾਨਾਂ-ਮਜ਼ਦੂਰਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਪਰ ਹੱਕਾਂ ਲਈ ਲੜਨ ਵਾਲੇ ਲੋਕ ਕਦੇ ਵੀ ਹਕੂਮਤਾਂ ਅੱਗੇ ਝੁਕਣਗੇ ਨਹੀਂ ਅਤੇ ਮਈ ਦੇ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਹੱਕਾਂ ਲਈ ਲੜਦੇ ਰਹਿਣਗੇ।
ਇਸੇ ਤਰ੍ਹਾਂ ਸ਼ੰਭੂੁ ਬਾਰਡਰ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਅਤੇ ਮਜ਼ਦੂਰਾਂ ਨੂੰ ਆਪਣੀ ਕਿਰਤ ਦਾ ਮੁੱਲ ਹਾਸਲ ਕਰਨ ਲਈ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਹੂਕਮਤ ਰੋਕਾਂ ਨਹੀਂ ਹਟਾਉਂਦੀ ਉਦੋਂ ਤੱਕ ਉਹ ਬਾਰਡਰਾਂ ’ਤੇ ਬੈਠੇ ਰਹਿਣਗੇ।

Advertisement

Advertisement
Advertisement