For the best experience, open
https://m.punjabitribuneonline.com
on your mobile browser.
Advertisement

ਬਾਬੂ ਭਗਵਾਨ ਦਾਸ ਅਰੋੜਾ ਦੀ ਬਰਸੀ ਮੌਕੇ ਸ਼ਰਧਾਂਜਲੀਆਂ

06:17 AM Jul 04, 2024 IST
ਬਾਬੂ ਭਗਵਾਨ ਦਾਸ ਅਰੋੜਾ ਦੀ ਬਰਸੀ ਮੌਕੇ ਸ਼ਰਧਾਂਜਲੀਆਂ
ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਅਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਦੇ ਮੌਕੇ ਸੁਨਾਮ ਵਿੱਚ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਾਨਸਾ ਵਿਜੈ ਸਿੰਗਲਾ, ਵਿਧਾਇਕ ਮਲੇਰਕੋਟਲਾ ਜ਼ਮੀਲ ਉਰ ਰਹਿਮਾਨ, ਵਿਧਾਇਕ ਭੁੱਚੋਂ ਮੰਡੀ ਜਗਸੀਰ ਸਿੰਘ, ਵਿਧਾਇਕ ਨਾਭਾ ਦੇਵ ਸਿੰਘ ਮਾਨ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਰੋਪੜ ਅਮਰਜੀਤ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਹਾਜ਼ਰੀਨ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਉਪ ਮੰਡਲ ਮੈਜਿਸਟਰੇਟ ਸੁਨਾਮ ਪਰਮੋਦ ਸਿੰਗਲਾ, ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਸਣੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

Advertisement