ਕੋਠਾ ਗੁੂਰ ’ਚ ਬਾਬਾ ਕਰਮ ਸਿੰਘ ਨੂੰ ਸ਼ਰਧਾਂਜਲੀਆਂ
ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 2 ਫਰਵਰੀ
ਇਤਿਹਾਸਕ ਗੁਰਦੁਆਰਾ ਗੁੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਕੋਠਾ ਗੁਰੂ ਦੇ ਮੁੱਖ ਸੇਵਾਦਾਰ ਬਾਬਾ ਕਰਮ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਵਿੱਚ ਹੋਇਆ। ਸਮਾਗਮ ਦੌਰਾਨ ਇਲਾਕੇ ਭਰ ‘ਚੋਂ ਵੱਡੀ ਗਿਣਤੀ ਵਿਚ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਹਾਜ਼ਰੀ ਭਰੀ। ਭਾਈ ਅਮਰਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਬਾਬਾ ਕਰਮ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਇਤਿਹਾਸਕ ਅਸਥਾਨ ਦੀ 25 ਸਾਲ ਪੂਰੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ। ਬਾਬਾ ਸੇਵਾ ਸਿੰਘ ਨੇ ਬਾਬਾ ਸੁਖਵਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਗੁਰਦੁਆਰਾ ਗੁੰਗਸਰ ਸਾਹਿਬ ਦੇ ਨਵੇਂ ਮੁੱਖ ਸੇਵਾਦਾਰ ਥਾਪਿਆ। ਬਾਬਾ ਸੇਵਾ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਜੀਤ ਸਿੰਘ, ਬਾਬਾ ਬਲਵੀਰ ਸਿੰਘ ਸੂਬੇਦਾਰ, ਗਿਆਨੀ ਕੌਰ ਸਿੰਘ ਕੋਠਾ ਗੁਰੂ, ਗ੍ਰੰਥੀ ਜਗਸੀਰ ਸਿੰਘ ਸਮੇਤ ਨਗਰ ਪੰਚਾਇਤ ਕੋਠਾ ਗੁਰੂ ਕੌਂਸਲਰ ਤੇ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।