ਸਾਬਕਾ ਡਿਪਟੀ ਡਾਇਰੈਕਟਰ ਜਗਜੀਤ ਸਿੱਧੂ ਨੂੰ ਸ਼ਰਧਾਂਜਲੀਆਂ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 20 ਦਸੰਬਰ
ਵਿੱਦਿਅਕ ਖੇਤਰ ਦੀ ਅਹਿਮ ਸ਼ਖਸੀਅਤ ਸਵਰਗੀ ਜਗਜੀਤ ਸਿੰਘ ਸਿੱਧੂ ਸਾਬਕਾ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਇੱਥੇ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ। ਸਵਰਗੀ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ ਤੇ ਅਰਦਾਸ ਕੀਤੀ ਗਈ। ਇਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੰਬੋਧਨ ਕੀਤਾ। ਇਸ ਮੌਕੇ ਦਵਿੰਦਰ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ ਸਰਦੂਲਗੜ੍ਹ, ਅਜੀਤਇੰਦਰ ਸਿੰਘ ਮੋਫਰ, ਗੁਰਜੰਟ ਸਿੰਘ ਕੁੱਤੀਵਾਲ, ਜਗਦੇਵ ਸਿੰਘ ਕਮਾਲੂ (ਤਿੰਨੇ ਸਾਬਕਾ ਵਿਧਾਇਕ), ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਜਗਾ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਅਕਾਲੀ ਦਲ, ਦਿਲਰਾਜ ਸਿੰਘ ਭੂੰਦੜ ਮੌਜੂਦ ਸਨ।
ਮਾਤਾ ਸੁਖਦੇਵ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ
ਭਗਤਾ ਭਾਈ (ਪੱਤਰ ਪ੍ਰੇਰਕ):
ਪੰਜਾਬ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਵੀਰਪਾਲ ਸਿੰਘ ਭਗਤਾ ਤੇ ਪ੍ਰੈਸ ਕਲੱਬ ਭਗਤਾ ਭਾਈ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੇ ਮਾਤਾ ਸੁਖਦੇਵ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਵਿਖੇ ਹੋਇਆ। ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਭਰੀ। ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਸਪਾ ਆਗੂ ਡਾ. ਜੋਗਿੰਦਰ ਸਿੰਘ, ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਕਾਰਜਕਾਰਨੀ ਪ੍ਰਧਾਨ ਜੈ ਸਿੰਘ ਛਿੱਬਰ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ, ਐਡਵੋਕੇਟ ਜੱਸ ਬੱਜੋਆਣਾ ਤੇ ਲਛਮਣ ਸਿੰਘ ਮਲੂਕਾ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ, ਸਰੂਪ ਚੰਦ ਸਿੰਗਲਾ, ਇਸਤਰੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਹਲਕਾ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ ਮੌਜੂਦ ਸਨ।