ਜਥੇਦਾਰ ਨਿਰਮਲ ਸਿੰਘ ਭੜੋਂ ਨੂੰ ਸ਼ਰਧਾਂਜਲੀਆਂ
ਭਵਾਨੀਗੜ੍ਹ:
ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਭੜੋਂ ਸਾਬਕਾ ਨੂੰ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਲਦੇਵ ਸਿੰਘ ਮਾਨ, ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਭਾਜਪਾ ਆਗੂ ਅਰਵਿੰਦ ਖੰਨਾ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕਿਰਤੀ ਵਰਗ ਵਿੱਚ ਪੈਦਾ ਹੋਏ ਜਥੇਦਾਰ ਭੜੋਂ ਇੱਕ ਵੱਡੀ ਸ਼ਖ਼ਸੀਅਤ ਸਨ। ਬੁਲਾਰਿਆਂ ਨੇ ਜਥੇਦਾਰ ਭੜੋਂ ਦੀ ਤਸਵੀਰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਅਜਾਇਬ ਘਰ ਵਿੱਚ ਲਗਾਉਣ ਅਤੇ ਇੱਕ ਪੁੱਤਰ ਨੂੰ ਸ਼੍ਰੋਮਣੀ ਕਮੇਟੀ ਜਾਂ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਭੜੋਂ ਵਿੱਚ ਜਥੇਦਾਰ ਭੜੋਂ ਯਾਦਗਾਰੀ ਗੇਟ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਕਾਕੜਾ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਤੇ ਭੁਪਿੰਦਰ ਸਿੰਘ ਭਲਵਾਨ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ