For the best experience, open
https://m.punjabitribuneonline.com
on your mobile browser.
Advertisement

ਮਾਤਾ ਗੁਰਮੀਤ ਕੌਰ ਔਜਲਾ ਨੂੰ ਸ਼ਰਧਾਂਜਲੀਆਂ ਭੇਟ

07:28 AM Jan 21, 2025 IST
ਮਾਤਾ ਗੁਰਮੀਤ ਕੌਰ ਔਜਲਾ ਨੂੰ ਸ਼ਰਧਾਂਜਲੀਆਂ ਭੇਟ
ਸਮਾਗਮ ਦੌਰਾਨ ਅਰਦਾਸ ਵਿੱਚ ਸ਼ਾਮਲ ਸਿਆਸੀ ਆਗੂ ਅਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜਨਵਰੀ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਨਮਿਤ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਵੱਖ-ਵੱਖ ਲੋਕਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀ ਔਜਲਾ ਭਾਵੁਕ ਹੋ ਗਏ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਆਬਜ਼ਰਵਰ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ। ਅਖੰਡ ਪਾਠ ਦੇ ਭੋਗ ਮਗਰੋਂ ਅਰਦਾਸ ਹੋਈ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਮਾਂ ਨਹੀਂ ਹੁੰਦੀ, ਉੱਥੇ ਛਾਂ ਵੀ ਨਹੀਂ ਹੁੰਦੀ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਂ ਕੋਹਿਨੂਰ ਵਰਗੀ ਹੁੰਦੀ ਹੈ। ਮਗਰੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਅਮਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਤ੍ਰਿਪਤ ਰਾਜਿੰਦਰ ਬਾਜਵਾ, ਹਰਪ੍ਰਤਾਪ ਸਿੰਘ ਅਜਨਾਲਾ, ਅਸ਼ਵਨੀ ਪੱਪੂ, ਭਗਵੰਤ ਪਾਲ ਸਿੰਘ ਸੱਚਰ, ਕੈਪਟਨ ਸੰਦੀਪ ਸਿੱਧੂ, ਸਾਬਕਾ ਮੰਤਰੀ ਅਨਿਲ ਜੋਸ਼ੀ, ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ‘ਆਪ ’ਆਗੂ ਜਗਰੂਪ ਸਿੰਘ ਸੇਖਵਾਂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਡਾ. ਨਵਜੋਤ ਕੌਰ ਸਿੱਧੂ, ਸਾਬਕਾ ਵਿਧਾਇਕ ਸੁਨੀਲ ਦੱਤੀ, ਰਾਜ ਕੁਮਾਰ ਵੇਰਕਾ, ਦਿਨੇਸ਼ ਬੱਸੀ, ਕੌਂਸਲਰ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ, ਰਮਨ ਬਖਸ਼ੀ, ਯੋਗਿੰਦਰ ਪਾਲ ਸਿੰਘ ਢੀਂਗਰਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਡਾ. ਸ਼ੋਭਿਤ ਕੌਰ, ਕੌਂਸਲਰ ਸੋਨੂੰ ਦਾਤੀ, ਵਿਧਾਇਕ ਜੀਵਨਜੋਤ ਕੌਰ, ਪ੍ਰਗਟ ਸਿੰਘ ਜਲੰਧਰ, ਗਾਇਕ ਪਦਮਸ਼੍ਰੀ ਪੂਰਨ ਚੰਦ ਵਡਾਲੀ, ਨਵਦੀਪ ਸਿੰਘ ਗੋਲਡੀ ਅਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement