ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ’ਤੇ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

06:10 AM Dec 14, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸੰਵਿਧਾਨ ਸਦਨ ਬਾਹਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 13 ਦਸੰਬਰ
ਲੋਕ ਸਭਾ ਨੇ ਸੰਸਦ ’ਤੇ 13 ਦਸੰਬਰ 2001 ਨੂੰ ਦਹਿਸ਼ਤੀ ਹਮਲੇ ਦੌਰਾਨ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਨੂੰ ਅੱਜ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਹੇਠਲੇ ਸਦਨ ਵੱਲੋਂ ਅਤਿਵਾਦ ਦੇ ਟਾਕਰੇ, ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰੱਖਿਆ ਦੇ ਅਹਿਦ ਨੂੰ ਦੁਹਰਾਇਆ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਮਗਰੋਂ ਸਪੀਕਰ ਨੇ ਸੰਸਦ ’ਤੇ ਹਮਲੇ ਦੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਲੋਕ ਸਭਾ ਮੈਂਬਰਾਂ ਨੇ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਸੰਸਦ ਦੀ ਪੁਰਾਣੀ ਇਮਾਰਤ ‘ਸੰਵਿਧਾਨ ਸਦਨ’ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕਈ ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਨੇ 23 ਸਾਲ ਪਹਿਲਾਂ ਸੰਸਦ ’ਤੇ ਹੋਏ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਕੀਤੀਆਂ। ਹਮਲੇ ਦੀ 23ਵੀਂ ਬਰਸੀ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਕਿਰਨ ਰਿਜਿਜੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੀਆਈਐੱਸਐੱਫ ਜਵਾਨਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਕਈ ਆਗੂਆਂ ਨੇ ਹਮਲੇ ’ਚ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦਾਂ ਨੇ ਸੰਸਦ ਕੰਪਲੈਕਸ ’ਤੇ ਹਮਲਾ ਕੀਤਾ ਸੀ ਜਿਸ ’ਚ ਅੱਠ ਸੁਰੱਖਿਆ ਜਵਾਨਾਂ ਸਣੇ ਨੌਂ ਜਣੇ ਸ਼ਹੀਦ ਹੋ ਗਏ ਸਨ। ਸੁਰੱਖਿਆ ਬਲਾਂ ਨੇ ਸਾਰੇ ਪੰਜ ਦਹਿਸ਼ਤਗਰਦਾਂ ਨੂੰ ਵੀ ਹਲਾਕ ਕਰ ਦਿੱਤਾ ਸੀ। -ਪੀਟੀਆਈ

Advertisement

ਪੂਰਾ ਮੁਲਕ ਸੰਸਦ ਦੀ ਰੱਖਿਆ ਲਈ ਜਾਨ ਵਾਰਨ ਵਾਲਿਆਂ ਦਾ ਰਿਣੀ: ਮੁਰਮੂ

ਨਵੀਂ ਦਿੱਲੀ:

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ’ਤੇ ਹਮਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਪੂੁਰਾ ਦੇਸ਼ ਉਨ੍ਹਾਂ ਦਾ ਰਿਣੀ ਹੈ। ਮੁਰਮੂ ਨੇ ਅਤਿਵਾਦ ਖ਼ਿਲਾਫ਼ ਲੜਨ ਦੇ ਭਾਰਤ ਦੇ ਅਹਿਦ ਦੁਹਰਾਉਂਦਿਆਂ ਆਖਿਆ ਕਿ ਦੇਸ਼ ਦਹਿਸ਼ਤੀ ਤਾਕਤਾਂ ਖ਼ਿਲਾਫ਼ ਇੱਕਜੁੱਟ ਹੈ। ਰਾਸ਼ਟਰਪਤੀ ਨੇ ਐਕਸ ’ਤੇ ਕਿਹਾ, ‘‘ਮੈਂ ਸੰਸਦ ਦੀ ਰੱਖਿਆ ਲਈ ਜਾਨ ਵਾਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ। ਉਨ੍ਹਾਂ ਦਾ ਹੌਸਲਾ ਤੇ ਨਿਰਸਵਾਰਥ ਸੇਵਾ ਸਾਨੂੰ ਪ੍ਰੇਰਦੀ ਰਹੇਗੀ। ਦੇਸ਼ ਸ਼ਹੀਦ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਰਿਣੀ ਹੈ।’’ -ਪੀਟੀਆਈ

Advertisement

Advertisement