ਯੂਥ ਕਾਂਗਰਸ ਵੱਲੋਂ ਅੰਬੇਡਕਰ ਨੂੰ ਸ਼ਰਧਾਂਜਲੀਆਂ
07:12 AM Nov 27, 2024 IST
Advertisement
ਪਟਿਆਲਾ:
Advertisement
ਸੰਵਿਧਾਨ ਦਿਵਸ ਮੌਕੇ ਅੱਜ ਡਾ. ਭੀਮ ਰਾਓ ਅੰਬੇਡਕਰ ਦੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਬੁੱਤ ’ਤੇ ਯੂਥ ਕਾਂਗਰਸ ਦੇ ਆਗੂਆਂ ਨੇ ਸੰਵਿਧਾਨ ਦਿਵਸ ਮਨਾਇਆ ਅਤੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਹੀ ਹੈ ਜੋ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਅਮਰਪ੍ਰੀਤ ਸਿੰਘ ਬੌਬੀ, ਮਾਧਵ ਸਿੰਗਲਾ ਤੇ ਪ੍ਰਧਾਨ ਹਲਕਾ ਸ਼ਹਿਰੀ ਅਭਿਨਵ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement