For the best experience, open
https://m.punjabitribuneonline.com
on your mobile browser.
Advertisement

ਮੋਦੀ, ਰਾਹੁਲ ਅਤੇ ਖੜਗੇ ਵੱਲੋਂ ਭਗਤ ਸਿੰਘ ਨੂੰ ਸ਼ਰਧਾਂਜਲੀਆਂ

07:19 AM Sep 29, 2024 IST
ਮੋਦੀ  ਰਾਹੁਲ ਅਤੇ ਖੜਗੇ ਵੱਲੋਂ ਭਗਤ ਸਿੰਘ ਨੂੰ ਸ਼ਰਧਾਂਜਲੀਆਂ
Advertisement

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਸ਼ਰਧਾਂਜਲੀ ਦਿੰਦਿਆਂ ਐਕਸ ’ਤੇ ਇਕ ਸੁਨੇਹੇ ਵਿਚ ਕਿਹਾ ਕਿ ਭਗਤ ਸਿੰਘ ਨੇ ਭਾਰਤ ਮਾਤਾ ਦੇ ਸਵੈ-ਮਾਣ ਦੀ ਰੱਖਿਆ ਲਈ ਆਪਣੀ ਜਾਨ ਵਾਰ ਦਿੱਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦਲੇਰੀ, ਕੁਰਬਾਨੀ ਤੇ ਸ਼ਹੀਦੀ ਹਮੇਸ਼ਾਂ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਰਹੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਭਗਤ ਿਸੰਘ ਲੱਖਾਂ ਨੌਜਵਾਨਾਂ ਲਈ ਪ੍ਰੇਰਨਾਸਰੋਤ ਹਨ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement