ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਬੀ ਜਰਨੈਲ ਕੌਰ ਰਾਮੂਵਾਲੀਆ ਨੂੰ ਸ਼ਰਧਾਂਜਲੀਆਂ

08:10 AM Jan 12, 2025 IST
ਸ਼ਰਧਾਂਜਲੀ ਸਮਾਗਮ ਦੌਰਾਨ ਗੁਰਦੁਆਰੇ ਵਿੱਚ ਬੈਠੀ ਸੰਗਤ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 11 ਜਨਵਰੀ
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਦੀ ਸੀਨੀਅਰ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਗਿੱਲ (ਰਾਮੂਵਾਲੀਆ) ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਸਣੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਸਬੰਧੀ ਪਰਿਵਾਰ ਵੱਲੋਂ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਵਿੱਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ।
ਬਲਵੰਤ ਸਿੰਘ ਰਾਮੂਵਾਲੀਆ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਰਿਵਾਰਕ ਪਿਛੋਕੜ ਅਤੇ ਮਾਤਾ ਜਰਨੈਲ ਕੌਰ ਦੇ ਜੀਵਨ ਬਾਰੇ ਦੱਸਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਮਗਰੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਟੇਜ ਸੰਭਾਲੀ। ਇਸ ਮੌਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਬਿਹਾਰ ਦੇ ਮੰਤਰੀ ਦਲੀਪ ਜੈਸਵਾਲ ਨੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕੇਸਰੀ ਗਰੁੱਪ ਦੇ ਐੱਮਡੀ ਵਿਜੈ ਚੋਪੜਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਦੁੱਖ ਵੰਡਾਇਆ।
ਇਸ ਮੌਕੇ ਨਵਤੇਜ ਸਿੰਘ ਗਿੱਲ (ਪੁੱਤਰ), ਨਵਜੋਤ ਕੌਰ (ਪੁੱਤਰੀ) ਅਤੇ ਅਜੈ ਜਾਗੀੜ (ਜਵਾਈ), ਡਾ. ਸਮੀਰ ਕੌਰ ਭੁੱਲਰ (ਦੋਹਤੀ), ਡਾ. ਹਮਜੋਲ ਸਿੰਘ ਚੱਕਲ (ਦੋਹਤ ਜਵਾਈ) ਸਣੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਮਨਪ੍ਰੀਤ ਸਿੰਘ ਇਆਲੀ, ਸੁਰਜੀਤ ਸਿੰਘ ਰੱਖੜਾ, ਸ਼ਮਸ਼ੇਰ ਪੁਰਖਾਲਵੀ, ਰਣਧੀਰ ਸਿੰਘ ਰੱਖੜਾ, ਗਾਇਕ ਤੇ ਅਦਾਕਾਰ ਹਰਭਜਨ ਮਾਨ, ਗੁਰਪ੍ਰਤਾਪ ਸਿੰਘ ਬਡਾਲਾ, ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਭਾਜਪਾ ਆਗੂ ਤਰੁਣ ਚੁੱਘ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਪਰਮਿੰਦਰ ਸਿੰਘ ਢੀਂਡਸਾ, ਬਲਦੇਵ ਸਿੰਘ ਮਾਨ, ਸੰਤਾ ਸਿੰਘ ਉਮੈਦਪੁਰੀ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਆਈਪੀਐੱਸ ਬਲਕਾਰ ਸਿੰਘ ਸਿੱਧੂ, ਪਰਮਰਾਜ ਸਿੰਘ ਉਮਰਾਨੰਗਲ, ਬਲਵਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਸਹੋਤਾ, ਗੋਬਿੰਦ ਸਿੰਘ ਘੁਬਾਇਆ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਜਗਮੋਹਨ ਸਿੰਘ ਕੰਗ, ਸਾਬਕਾ ਡੀਜੀਪੀ ਐੱਸਐੱਸ ਵਿਰਕ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਜਸਵਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਕਾਹਲੋਂ, ਹਰਜਿੰਦਰ ਕੌਰ ਬੈਦਵਾਨ, ਅਜੈਪਾਲ ਸਿੰਘ ਮਿੱਡੂਖੇੜਾ, ਐੱਸਡੀਐੱਮ ਗੁਰਮੰਦਰ ਸਿੰਘ, ਐੱਸਪੀ ਨਵਰੀਤ ਵਿਰਕ, ਭਾਜਪਾ ਆਗੂ ਤੇਜਿੰਦਰ ਸਿੰਘ ਸਰਾਂ, ਰਜਿੰਦਰ ਸਿੰਘ ਬਡਹੇੜੀ ਅਤੇ ਇਸ਼ਪ੍ਰੀਤ ਸਿੰਘ ਵਿੱਕੀ ਹਾਜ਼ਰ ਸਨ।

Advertisement

Advertisement