ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਿਵਾਰ ਵੱਲੋਂ ਦਿਲਰੋਜ਼ ਨੂੰ ਸ਼ਰਧਾਂਜਲੀ ਭੇਟ

11:07 AM Apr 20, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਅਪਰੈਲ
ਸ਼ਿਮਲਾਪੁਰੀ ਇਲਾਕੇ ਦੀ ਢਾਈ ਸਾਲਾ ਬੱਚੀ ਦਿਲਰੋਜ਼ ਕਤਲਕਾਂਡ ’ਚ ਮੁਲਜ਼ਮ ਔਰਤ ਨੀਲਮ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਰਿਵਾਰ ਅੱਜ ਉਸ ਥਾਂ ਦਿਲਰੋਜ਼ ਨੂੰ ਸ਼ਰਧਾਂਜਲੀ ਦੇਣ ਪੁੱਜਾ, ਜਿੱਥੇ ਨੀਲਮ ਨੇ ਉਸ ਨੂੰ ਜਿਊਂਦਿਆਂ ਹੀ ਟੋਏ ਵਿੱਚ ਦੱਬ ਦਿੱਤਾ ਸੀ। ਜਾਣਕਾਰੀ ਅਨੁਸਾਰ ਬੱਚੀ ਦੇ ਮਾਤਾ ਪਿਤਾ, ਦਾਦਾ ਸਮੇਤ ਹੋਰ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਦਿਲਰੋਜ਼ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੂਰੇ ਪਰਿਵਾਰ ਨੇ ਇੱਥੇ ਇੱਕ ਬੈਨਰ ਲਾਉਣ ਤੋਂ ਬਾਅਦ ਮਾਸੂਮ ਦਿਲਰੋਜ਼ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਪੁਲੀਸ ਪ੍ਰਸ਼ਾਸਨ, ਵਕੀਲ ਤੇ ਅਦਾਲਤ ਦਾ ਧੰਨਵਾਦ ਕੀਤਾ। ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਦੁੱਖ ਉਹ ਕਦੇ ਭੁੱਲ ਨਹੀਂ ਸਕਦੇ। ਦਿਲਰੋਜ਼ ਦੀ ਮਾਂ ਨੇ ਕਿਹਾ ਕਿ ਉਹ ਅੱਜ ਵੀ ਦਿਲਰੋਜ਼ ਨੂੰ ਕਾਫ਼ੀ ਪਿਆਰ ਕਰਦੇ ਹਨ।

Advertisement

Advertisement
Advertisement