ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰ ਰਵਿੰਦਰ ਮਾਨ ਨੂੰ ਸ਼ਰਧਾਂਜਲੀਆਂ ਭੇਟ

08:00 AM May 23, 2024 IST
ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ।

ਪੱਤਰ ਪ੍ਰੇਰਕ
ਬਠਿੰਡਾ, 22 ਮਈ
ਰਾਸਾ ਦੇ ਸੂਬਾ ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਯੂਨੀਅਨ ਰਾਸਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਰਪ੍ਰਸਤ ਡਾ. ਰਵਿੰਦਰ ਸਿੰਘ ਮਾਨ ਦਾ ਪਿਛਲੇ ਦਿਨੀਂ ਦਿਲ ਦੀ ਧੜਕਣ ਬੰਦ ਹੋਣ ਕਾਰਨ ਦੇਹਾਂਤ ਹੋ ਗਿਆ ਸੀ। ਇਸ ਮੌਕੇ ਰਾਸਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੀਪ ਸਿੰਘ ਜਟਾਣਾ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਸਿਮਰਤ ਕੌਰ ਬਾਦਲ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਭੇਜੇ ਸ਼ੋਕ ਸੰਦੇਸ਼ ਪੜ੍ਹੇ। ਰਾਸਾ ਦੇ ਸੂਬਾ ਪ੍ਰਧਾਨ ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਡਾਕਟਰ ਮਾਨ ਦੇ ਅਧੂਰੇ ਕਾਰਜ ਪੂਰੇ ਕਰੇਗੀ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਡਾ. ਮਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਡਾ. ਮਾਨ ਨਾਲ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਜੀਤਮਹਿੰਦਰ ਸਿੰਘ ਸਿੱਧੂ ਦੀ ਪਤਨੀ, ਦਰਸ਼ਨ ਪਾਲ, ਦਰਸ਼ਨ ਸੁੰਘ ਕੋਟ ਫੱਤਾ, ਸੁਰਿੰਦਰ ਪ੍ਰੀਤ ਘਣੀਆ ਆਦਿ ਹਾਜ਼ਰ ਸਨ।

Advertisement

Advertisement
Advertisement