ਸਾਬਕਾ ਕਾਂਗਰਸੀ ਵਿਧਾਇਕ ਧਨਵੰਤ ਸਿੰਘ ਨੂੰ ਸ਼ਰਧਾਂਜਲੀਆਂ
ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 20 ਜੂਨ
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਨਮਿੱਤ ਭੋਗ ਤੇ ਸ਼ਰਧਾਂਜਲੀ ਸਮਾਗਮ ਧੂਰੀ ਦੀ ਨਵੀਂ ਅਨਾਜ ਮੰਡੀ ਵਿੱਚ ਪਾਇਆ ਗਿਆ। ਸਮਾਗਮ ਦੌਰਾਨ ਸਿਆਸੀ ਆਗੂਆਂ ਵੱਲੋਂ ਧਨਵੰਤ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦਾ ਜ਼ਿਕਰ ਕੀਤਾ ਗਿਆ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਾਡਰਾ ਸਮੇਤ ਕਈ ਵੱਡੇ ਆਗੂਆਂ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਸ਼ਰਧਾਂਜਲੀ ਸਮਾਗਮ ਦੌਰਾਨ ਸੰਸਦ ਮੈਂਬਰਾਂ ਚਰਨਜੀਤ ਸਿੰਘ ਚੰਨੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਧਰਮਵੀਰ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋ, ਜਗਮੀਤ ਸਿੰਘ ਬਰਾੜ, ਵਿਜੈਇੰਦਰ ਸਿੰਗਲਾ (ਦੋਵੇਂ ਸਾਬਕਾ ਸੰਸਦ ਮੈਂਬਰ), ਵਿਧਾਇਕ ਸੁਖਪਾਲ ਸਿੰਘ ਖਹਿਰਾ, ਸੁਰਿੰਦਰਪਾਲ ਸਿਬੀਆ, ਬੀਬੀ ਹਰਚੰਦ ਕੌਰ (ਦੋਵੇਂ ਸਾਬਕਾ ਵਿਧਾਇਕ), ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਰਵਿੰਦ ਖੰਨਾ, ਪੰਜਾਬ ਯੂਥ ਕਾਂਗਰਸ ਦੇ ਵਰਿੰਦਰ ਸਿੰਘ ਢਿੱਲੋਂ, ਜਨਰਲ ਸਕੱਤਰ ਸ਼ੁਭਮ ਸ਼ਰਮਾ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਹਰਦੇਵ ਸਿੰਘ, ਸਾਬਕਾ ਚੇਅਰਮੈਨ ਅਵਤਾਰ ਸਿੰਘ ਭੁੱਲਰਹੇੜੀ ਤੇ ਜਗਜੀਤ ਸਿੰਘ ਬੜੀ ਸਾਬਕਾ ਸਰਪੰਚ ਭਰਪੂਰ ਸਿੰਘ ਚੀਮਾ ਆਦਿ ਹਾਜ਼ਰ ਸਨ। ਮਰਹੂਮ ਦੇ ਬੇਟੇ ਸੁਮਿਤ ਮਾਨ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸੀਨੀਅਰ ਕਾਂਗਰਸੀ ਨਰੇਸ਼ ਕੁਮਾਰ ਮੰਗੀ ਨੇ ਮੰਚ ਸੰਚਾਲਨ ਕੀਤਾ। ਸੀਨੀਅਰ ਕਾਂਗਰਸੀ ਆਗੂ ਨਰੇਸ਼ ਕੁਮਾਰ ਮੰਗੀ ਨੇ ਮੰਚ ਸੰਚਾਲਨ ਕੀਤਾ। ਅਖੀਰ ਵਿੱਚ ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਪੁੱਤਰ ਸੁਮਿਤ ਮਾਨ ਨੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਤੋਂ ਇਲਾਵਾ ਪੰਜਾਬ ਦੇ ਮੰਤਰੀਆਂ ਅਤੇ ਹਲਕਾ ਧੂਰੀ ਤੇ ਅਮਰਗੜ੍ਹ ਦੇ ਲੋਕਾਂ ਦਾ ਧੰਨਵਾਦ ਕੀਤਾ।