ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ’ਤੇ ਸ਼ਰਧਾਂਜਲੀਆਂ, ਮੋਦੀ ਨੇ ਵੀ ਯਾਦ ਕੀਤਾ
11:32 AM Aug 20, 2024 IST
ਨਵੀਂ ਦਿੱਲੀ, 20 ਅਗਸਤ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਰਾਹੁਲ ਅਤੇ ਕਈ ਹੋਰ ਕਾਂਗਰਸੀ ਨੇਤਾਵਾਂ ਨੇ ਵੀਰ ਭੂਮੀ ’ਚ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਦੀ ਸਮਾਧੀ 'ਤੇ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ 'ਐਕਸ' ’ਤੇ ਪੋਸਟ ਵਿਚ ਕਿਹਾ, ‘ਸਾਡੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ।’ ਰਾਜੀਵ ਗਾਂਧੀ ਦਾ ਜਨਮ 20 ਅਗਸਤ 1944 ਨੂੰ ਹੋਇਆ ਸੀ। ਉਨ੍ਹਾਂ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਰਾਜੀਵ ਗਾਂਧੀ 1984 ਤੋਂ 1989 ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹੇ।
Advertisement
Advertisement