ਸਾਬਕਾ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸ਼ਰਧਾਂਜਲੀਆਂ
ਪੱਤਰ ਪ੍ਰੇਰਕ
ਤਲਵੰਡੀ ਸਾਬੋ, 3 ਜਨਵਰੀ
ਸਾਬਕਾ ਪ੍ਰਿੰਸੀਪਲ ਮਰਹੂਮ ਇੰਦਰਜੀਤ ਕੌਰ ਨੂੰ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ’ਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ। ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਉਨ੍ਹਾਂ ਵੱਲੋਂ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਾਲਾਘਾ ਕੀਤੀ। ਇਸ ਮੌਕੇ ਬਾਬਾ ਕਾਕਾ ਸਿੰਘ ਮੁੱਖ ਪ੍ਰਬੰਧਕ ਮਸਤੂਆਣਾ ਸਾਹਿਬ, ਬਾਬਾ ਈਸ਼ਰ ਸਿੰਘ, ਅਜੀਤ ਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍ਹ, ਰਵੀਪ੍ਰੀਤ ਸਿੰਘ ਸਿੱਧੂ, ਸਤਿੰਦਰਪਾਲ ਸਿੰਘ ਸਿੱਧੂ, ਗੁਰਬਾਜ਼ ਸਿੰਘ ਸਿੱਧੂ, ਨਵਦੀਪ ਸਿੰਘ ਜੀਦਾ, ਬਲਜੀਤ ਸਿੰਘ ਸੰਦੋਹਾ, ਸੁਖਮੰਦਰ ਸਿੰਘ ਭਾਗੀਵਾਂਦਰ, ਰਾਜਵਿੰਦਰ ਸਿੰਘ, ਸੁਖਦੇਵ ਸਿੰਘ, ਬੀਹਲਾ ਗੋਂਦਾਰਾ, ਨਰਜੀਤ ਸਿੰਘ ਸਮੇਤ ਰਾਜਨੀਤਕ, ਧਾਰਮਿਕ ਆਗੂਆਂ, ਸਮਾਜ ਸੇਵੀ ਸੰਸਥਾਵਾਂ, ਐਸੋਸੀਏਸ਼ਨਾਂ, ਕਲੱਬਾਂ, ਯੂਨੀਅਨਾਂ ਦੇ ਨੁਮਾਇੰਦਿਆ ਂਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਨਜੋਤ ਸਿੰਘ ਸਿੱਧੂ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।