ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਹਰਦੀਪ ਭੰਗੂ ਨੂੰ ਸ਼ਰਧਾਂਜਲੀਆਂ

08:51 AM Oct 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਪਟਿਆਲਾ, 11 ਅਕਤੂਬਰ
ਭਾਦਸੋਂ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਹਰਦੀਪ ਸਿੰਘ ਭੰਗੂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਟੋਰੜਾ ਵਿਖੇ ਕਰਵਾਇਆ ਗਿਆ। ਕਈ ਮਹੀਨੇ ਬਿਮਾਰ ਰਹਿਣ ਮਗਰੋਂ ਹਰਦੀਪ ਭੰਗੂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਪਿੰਡ ਮਟੋਰੜਾ ਦੇ ਗੁਰਦੁਆਰੇ ’ਚ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਰਾਜਸੀ, ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਮੇਤ ਪੱਤਰਕਾਰ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਬੁਲਾਰਿਆਂ ਨੇ ਕਿਹਾ ਕਿ ਉਹ ਇਮਾਨਦਾਰ ਤੇ ਨਿਰਪੱਖ ਪੱਤਰਕਾਰ ਸੀ। ਹਰਦੀਪ ਭੰਗੂ ਦੀ ਮਾਤਾ ਮਹਿੰਦਰ ਕੌਰ ਨੇ ਆਪਣੀ ਕਿਡਨੀ ਵੀ ਦੇ ਦਿੱਤੀ ਸੀ ਪਰ ਉਨ੍ਹਾਂ ਦੇ ਪੁੱਤ ਦੀ ਜਾਨ ਨਹੀਂ ਬਚ ਸਕੀ। ਸ਼ਰਧਾਂਜਲੀ ਸਮਾਗਮ ਵਿੱਚ ਜ਼ਿਲ੍ਹੇ ਦਾ ਪੱਤਰਕਾਰ ਭਾਈਚਾਰਾ ਵੀ ਸ਼ਾਮਲ ਸੀ। ਇਸ ਮੌਕੇ ‘ਪੰਜਾਬੀ ਟ੍ਰਿਬਿਊਨ’ ਪਰਿਵਾਰ ਵੱਲੋਂ ਭੇਜਿਆ ਗਿਆ ਸ਼ੋਕ ਸੰਦੇਸ਼ ਪਟਿਆਲਾ ਮੀਡੀਆ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਭੰਗੂ ਨੇ ਪੜ੍ਹ ਕੇ ਸੁਣਾਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ, ਨਾਭਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਕਰਨੈਲ ਸਿੰਘ ਮਟੋਰੜਾ ਆਦਿ ਸ਼ਖ਼ਸੀਅਤਾਂ ਮੌਜੂਦ ਸਨ। ਹਰਦੀਪ ਸਿੰਘ ਭੰਗੂ ਦੇ ਪਿਤਾ ਮੱਘਰ ਸਿੰਘ, ਮਾਤਾ ਮਹਿੰਦਰ ਕੌਰ, ਪਤਨੀ ਕਰਮਜੀਤ ਕੌਰ ਅਤੇ ਪੁੱਤਰ ਸ਼ੁਭਕਰਨ ਸਿੰਘ ਨਾਲ ਦੁੱਖ ਵੰਡਾਉਣ ਲਈ ਰਿਸ਼ਤੇਦਾਰ, ਨਗਰ ਤੇ ਇਲਾਕਾ ਵਾਸੀ ਪੁੱਜੇ ਹੋਏ ਸਨ।

Advertisement

Advertisement