ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਸੁੰਦਰ ਨਾਥ ਆਰੀਆ ਨੂੰ ਸ਼ਰਧਾਂਜਲੀਆਂ

08:56 AM Sep 17, 2024 IST
ਮਰਹੂਮ ਪੱਤਰਕਾਰ ਸੁੰਦਰ ਨਾਥ ਆਰੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪਤਵੰਤੇ।

ਰਾਜਿੰਦਰ ਕੁਮਾਰ
ਬੱਲੂਆਣਾ, 16 ਸਤੰਬਰ
‘ਪੰਜਾਬੀ ਟ੍ਰਿਬਿਊਨ’ ਦੇ ਅਬੋਹਰ ਤੋਂ ਪੱਤਰਕਾਰ ਸੁੰਦਰ ਨਾਥ ਆਰੀਆ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕ ਇਕੱਤਰ ਹੋਏ। ਸੁੰਦਰ ਨਾਥ ਆਰੀਆ ਦਾ ਚਾਰ ਸਤੰਬਰ ਨੂੰ ਦੇਹਾਂਤ ਹੋ ਗਿਆ ਸੀ।
ਸ਼ਰਧਾਂਜਲੀ ਸਮਾਗਮ ਵਿੱਚ ਧਾਨਕ ਸਮਾਜ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਪਰਿਵਾਰ ਸਣੇ ਹਾਜ਼ਰ ਹੋਏ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮਰਹੂਮ ਸੁੰਦਰ ਨਾਥ ਆਰੀਆ ਦੇ ਪੁੱਤਰ ਪੰਕਜ ਆਰੀਆ, ਰੋਹਿਤ ਆਰੀਆ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਨਵੀਂ ਆਬਾਦੀ ਸਥਿਤ ਨਵ-ਦੁਰਗਾ ਵੈਸ਼ਨਵ ਮੰਦਰ ਧਰਮਸ਼ਾਲਾ ਵਿੱਚ ਰੱਖੇ ਗਏ ਸਮਾਗਮ ਦੌਰਾਨ ਪੁੱਜੇ ਆਗੂਆਂ ਨੇ ਕਿਹਾ ਕਿ ਸੁੰਦਰ ਨਾਥ ਆਰੀਆ ਨੇ ਸਾਰੀ ਜ਼ਿੰਦਗੀ ਇਮਾਨਦਾਰੀ ਨਾਲ ਪੱਤਰਕਾਰੀ ਕਰਦਿਆਂ ਬਿਤਾਈ। ਉਹ ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬੀ ਟ੍ਰਿਬਿਊਨ ਲਈ ਅਬੋਹਰ ਤੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਸਿਆਸੀ ਅਤੇ ਰਾਜਨੀਤਿਕ ਮੁੱਦਿਆਂ ’ਤੇ ਪੱਤਰਕਾਰੀ ਵਿੱਚ ਆਪਣਾ ਯੋਗਦਾਨ ਪਾਇਆ।

Advertisement

Advertisement