For the best experience, open
https://m.punjabitribuneonline.com
on your mobile browser.
Advertisement

ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਸ਼ਰਧਾਂਜਲੀਆਂ

08:55 AM May 12, 2024 IST
ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਸ਼ਰਧਾਂਜਲੀਆਂ
ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਐੱਮਐੱਲਡੀ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 11 ਮਈ
ਨਜ਼ਦੀਕੀ ਐੱਮਐੱਲਡੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ’ਚ ਅੱਜ ਡਾ. ਸੁਰਜੀਤ ਪਤਾਰ ਦੇ ਅਚਨਚੇਤ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਿੰਸੀਪਲ ਬਲਦੇਵ ਬਾਵਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਦੇ ਮਹਾਨ ਸਾਹਿਤਕਾਰ ਕਵੀ ਪਦਮਸ੍ਰੀ ਸੁਰਜੀਤ ਪਾਤਰ ਨੇ ਜ਼ਿੰਦਗੀ ਦੇ ਹਰ ਪੱਖ ਨੂੰ ਬਹੁਤ ਹੀ ਸਰਲ ਸ਼ਬਦਾਂ ‘ਚ ਅਤੇ ਸੁਲਝੇ ਹੋਏ ਤਰੀਕੇ ਨਾਲ ਕਲਮਬੱਧ ਕਰ ਕੇ ਪੇਸ਼ ਕੀਤਾ। ਉਨ੍ਹਾਂ ਲੋਕਾਂ ਦੇ ਮਹਿਬੂਬ ਸ਼ਾਇਰ ਸੁਰਜੀਤ ਪਾਤਰ ਨਾਲ ਬਿਤਾਏ ਸਮੇਂ ਅਤੇ ਮੁਲਾਕਾਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਇੰਨਾ ਨਿੱਘ ਪਿਆਰ ਸਤਿਕਾਰ ਦਿੰਦੇ ਸਨ ਕਿ ਕੋਈ ਵੀ ਉਨ੍ਹਾਂ ਨੂੰ ਭੁਲਾ ਨਹੀਂ ਸਕਦਾ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪੰਜਾਬੀ ਸਾਹਿਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਗੁਰੂਸਰ ਸੁਧਾਰ, ਮੁੱਲਾਂਪੁਰ-ਦਾਖਾ (ਪੱਤਰ ਪ੍ਰੇਰਕ): ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਸ਼ੋਕ ਸਭਾ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਕਮਲਜੀਤ ਸਿੰਘ ਸੋਹੀ, ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ, ਕਾਲਜ ਭਾਸ਼ਾ ਮੰਚ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਸਕੱਤਰ ਜ਼ਾਹਿਦ ਖ਼ਾਨ, ਪ੍ਰੋ. ਸੁਖਜੀਤ ਕੌਰ, ਪ੍ਰੋ. ਦਲਜੀਤ ਕੌਰ ਅਤੇ ਪ੍ਰੋ. ਗਗਨਦੀਪ ਕੌਰ ਨੇ ਵੀ ਸ੍ਰੀ ਪਾਤਰ ਨੂੰ ਨਮਨ ਕੀਤਾ।
ਇਸੇ ਤਰ੍ਹਾਂ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅਵਤਾਰ ਸਿੰਘ ਦੀ ਅਗਵਾਈ ਹੇਠ ਸ਼ੋਕ ਸਭਾ ਦਾ ਆਯੋਜਨ ਕੀਤਾ। ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋ. ਡਾ. ਹਰਜੀਤ ਸਿੰਘ, ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਦੁੱਖ ਦਾ ਇਜ਼ਹਾਰ ਕੀਤਾ।

Advertisement

ਪਾਤਰ ਦਾ ਵਿਛੋੜਾ ਪੰਜਾਬੀ ਸਾਹਿਤ ਲਈ ਵੱਡਾ ਘਾਟਾ: ਲੱਖਾ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਕਾਂਗਰਸ ਚੋਣ ਦਫ਼ਤਰ ਵਿੱਚ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਇਕੱਤਰਤਾ ਹੋਈ। ਇਸ ਵਿਚ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪੰਜਾਬੀ ਸ਼ਾਇਰ, ਲੇਖਕ ਅਤੇ ਦਾਰਸ਼ਨਿਕ ਪਦਮ ਸ੍ਰੀ ਸੁਰਜੀਤ ਪਾਤਰ ਦੀ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਵੇਦਨਾ ਦਾ ਸਾਗਰ ਅਲੋਪ ਹੋ ਗਿਆ ਹੈ ਤੇ ਇਸ ਸ਼ੈਲੀ ਦਾ ਅੰਤ ਹੋ ਗਿਆ ਪਰ ਪਾਤਰ ਦੀਆਂ ਲਿਖਤਾਂ ਕਾਰਨ ਉਹ ਹਮੇਸ਼ਾਂ ਪੰਜਾਬੀਆਂ ਦੇ ਦਿਲ ਵਿਚ ਵਸੇ ਰਹਿਣਗੇ।

Advertisement
Author Image

Advertisement
Advertisement
×