For the best experience, open
https://m.punjabitribuneonline.com
on your mobile browser.
Advertisement

ਮੰਤਰੀ ਹਰਜੋਤ ਬੈਂਸ ਦੇ ਸਹੁਰਾ ਰਾਕੇਸ਼ ਯਾਦਵ ਨੂੰ ਸ਼ਰਧਾਂਜਲੀਆਂ

08:56 AM Jul 01, 2024 IST
ਮੰਤਰੀ ਹਰਜੋਤ ਬੈਂਸ ਦੇ ਸਹੁਰਾ ਰਾਕੇਸ਼ ਯਾਦਵ ਨੂੰ ਸ਼ਰਧਾਂਜਲੀਆਂ
ਚੰਡੀਗੜ੍ਹ ’ਚ ਸ਼ਰਧਾਂਜਲੀ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰਾ ਤੇ ਆਈਪੀਐੱਸ ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਰਾਕੇਸ਼ ਯਾਦਵ ਨੂੰ ਅੱਜ ਇੱਥੇ ਸੈਕਟਰ-11 ਦੇ ਗੁਰਦੁਆਰਾ ਸਾਹਿਬ ਵਿਚ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਰਾਕੇਸ਼ ਯਾਦਵ ਦਾ 17 ਜੂਨ ਨੂੰ ਗੁਰੂਗ੍ਰਾਮ ਵਿੱਚ ਸੰਖੇਪ ਬਿਮਾਰੀ ਮਗਰੋੋਂ ਦੇਹਾਂਤ ਹੋ ਗਿਆ ਸੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਵੱਡੀ ਗਿਣਤੀ ਵਿੱਚ ਰਾਜਸੀ, ਸਮਾਜਿਕ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਸ੍ਰੀ ਮਾਨ ਨੇ ਕਿਹਾ ਕਿ ਰਾਕੇਸ਼ ਯਾਦਵ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ ਤੇ ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ-ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ। ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅੰਤਿਮ ਅਰਦਾਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ, ਜਗਰੂਪ ਸਿੰਘ ਗਿੱਲ, ਕੁਲਵੰਤ ਸਿੰਘ ਪੰਡੋਰੀ, ਕੁਲਜੀਤ ਸਿੰਘ ਰੰਧਾਵਾ, ਦਲਬੀਰ ਸਿੰਘ ਟੋਂਗ, ਜਸਵੀਰ ਸਿੰਘ ਰਾਜ ਗਿੱਲ, ਅਮਿਤ ਰਤਨ ਕੋਟਫੱਤਾ, ਗੁਰਪ੍ਰੀਤ ਗੋਗੀ, ਡਾ. ਰਵਜੋਤ ਸਿੰਘ, ਬਲਕਾਰ ਸਿੰਘ ਸਿੱਧੂ, ਡਾ. ਨਛੱਤਰ ਪਾਲ, ਮੁੱਖ ਸਕੱਤਰ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੰਜਾਬ ਪੁਲੀਸ ਗੌਰਵ ਯਾਦਵ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×