For the best experience, open
https://m.punjabitribuneonline.com
on your mobile browser.
Advertisement

ਪ੍ਰੋਫੈਸਰ ਸੁਖਦੇਵ ਸਿੰਘ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ

08:40 AM Apr 15, 2024 IST
ਪ੍ਰੋਫੈਸਰ ਸੁਖਦੇਵ ਸਿੰਘ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ
ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਦਰਸ਼ਨ ਸਿੰਘ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 14 ਅਪਰੈਲ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਅਰਥ ਸ਼ਾਸਤਰ ਵਿਭਾਗ ਦੇ ਸੇਵਾਮੁਕਤ ਪ੍ਰੋਫੈਸਰ ਸੁਖਦੇਵ ਸਿੰਘ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਾਮਲ ਹੋਏ ਵਿਦਿਆਰਥੀਆਂ, ਅਧਿਆਪਕਾਂ, ਸਿਆਸੀ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਪ੍ਰੋ. ਸੁਖਦੇਵ ਸਿੰਘ ਲਗਭਗ 83 ਸਾਲਾਂ ਦੀ ਉਮਰ ਦੌਰਾਨ ਵੀ ਮਾਨਸਾ ਜ਼ਿਲ੍ਹੇ ਦੇ ਸਭ ਤੋਂ ਪੁਰਾਣੇ ਸਕੂਲਾਂ ’ਚ ਆਉਂਦੇ ਖਾਲਸਾ ਹਾਈ ਸਕੂਲ ਮਾਨਸਾ ਦੇ ਡਾਇਰੈਕਟਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਪ੍ਰੋ. ਅਜਮੇਰ ਔਲਖ ਯਾਦਗਾਰੀ ਕਮੇਟੀ ਦੇ ਪਹਿਲੇ ਪ੍ਰਧਾਨ ਵਜੋਂ ਵੀ ਕੰਮ ਕੀਤਾ। ਉਨ੍ਹਾਂ ਲੰਮਾ ਸਮਾਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿੱਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਸ਼ਰਧਾਂਜਲੀ ਸਮਾਗਮ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਵਿਧਾਇਕ ਐਡਵੋਕੇਟ ਗੁਰਪ੍ਰੀਤ ਬਣਾਂਵਾਲੀ, ਪੰਜਾਬ ਫਾਰਮਜ਼ ਐਂਡ ਵਰਕਰਜ਼ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਮਨਜੀਤ ਕੌਰ ਔਲਖ, ਪ੍ਰੋ. ਮੱਘਰ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਪ੍ਰੋ. ਅੱਛਰੂ ਸਿੰਘ ਉੱਭਾ, ਡਾ. ਜਗਤਾਰ ਜੋਗਾ,ਡਾ.ਧਰਮਿੰਦਰ ਸਿੰਘ ਉੱਭਾ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ, ਡਾ. ਜਨਕ ਰਾਜ ਸਿੰਗਲਾ, ਵਿਸ਼ਵਦੀਪ ਬਰਾੜ, ਨਾਟਕਕਾਰ ਬਲਰਾਜ ਮਾਨ,ਸੋਸ਼ਲਿਸਟ ਪਾਰਟੀ ਇੰਡੀਆ ਦੇ ਵਾਈਸ ਪ੍ਰਧਾਨ ਹਰਿੰਦਰ ਮਾਨਸ਼ਾਹੀਆ, ਹਨੀ ਮਾਨਸ਼ਾਹੀਆ, ਐਡਵੋਕੇਟ ਵਿਜੈ ਸਿੰਗਲਾ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਫਿਲਮੀ ਅਦਾਕਾਰ ਰਾਜ ਜੋਸ਼ੀ, ਅਮਨ ਧਾਲੀਵਾਲ ਨਹਿਰੂ ਯੁਵਾ ਕੇਂਦਰ ਦੇ ਸਾਬਕਾ ਅਧਿਕਾਰੀ ਡਾ. ਸੰਦੀਪ ਘੰਡ, ਡਿਪਟੀ ਡੀਈਓ ਅਸ਼ੋਕ ਕੁਮਾਰ, ਡਾ. ਸੁਪਨਦੀਪ ਕੌਰ, ਬਲਵਿੰਦਰ ਸਿੰਘ ਕਾਕਾ, ਦਰਸ਼ਨ ਜੋਗਾ, ਸੁਭਾਸ਼ ਬਿੱਟੂ, ਹਰਦੀਪ ਸਿੱਧੂ ਅਤੇ ਧਾਰਮਿਕ, ਰਾਜਸੀ, ਸਿੱਖਿਆ, ਕਿਸਾਨ ਤੇ ਸਮਾਜਿਕ ਸੰਗਠਨਾਂ ਦੇ ਆਗੂ ਹਾਜ਼ਰ ਸਨ।

Advertisement

Advertisement
Author Image

Advertisement
Advertisement
×