ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਿਬਰੇਸ਼ਨ ਵੱਲੋਂ ਸੰਤ ਰਾਮ ਉਦਾਸੀ ਨੂੰ ਸ਼ਰਧਾਂਜਲੀਆਂ

10:08 AM Nov 09, 2024 IST
ਸੰਤ ਰਾਮ ਉਦਾਸੀ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਲਿਬਰੇਸ਼ਨ ਦੇ ਕਾਰਕੁਨ।

ਬਰਨਾਲਾ:

Advertisement

ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਦੀ ਅਗਵਾਈ ਹੇਠ ਸਥਾਨਕ ਪਸਸਫ਼ ਭਵਨ ਵਿੱਚ ਮਜ਼ਦੂਰ ਇਕੱਤਰਤਾ ਕਰਕੇ ਚਰਚਾ ਉਪਰੰਤ ਇਨਕਲਾਬੀ ਕਵੀ ਸੰਤ ਰਾਮ ਉਦਾਸੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸਾਮਰਾਜੀ ਤੇ ਸਰਮਾਏਦਾਰੀ ਪ੍ਰਬੰਧ ਲੋਕਾਂ ਦੀ ਹੋ ਲੁੱਟ ਤੇ ਵਧ ਰਹੇ ਹਕੂਮਤੀ ਜਬਰ ਖ਼ਿਲਾਫ਼ ਲੋਕਾਂ ਦੀ ਧਿਰ ਬਣੇ ‘ਲੋਕ ਸੰਘਰਸ਼ਾਂ’ ਵਿੱਚ ਅੱਜ ਵੀ ਗੂੰਜ ਰਹੇ ਲੋਕ ਕਵੀ ਸੰਤ ਰਾਮ ਉਦਾਸੀ ਦੇ ਗੀਤ ਉਨ੍ਹਾਂ ਦੀ ਅਜੋਕੇ ਸਮੇਂ ਵੀ ਪ੍ਰਸੰਗਿਕਤਾ ਦਰਸਾਉਂਦੇ ਹਨ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰ ਕੌਰ ਹਰੀਗੜ੍ਹ ਨੇ ਕਿਹਾ ਕਿ ਸੂਬੇ ਭਰ ਵਿੱਚ ਮਜ਼ਦੂਰਾਂ, ਦਲਿਤਾਂ ਤੇ ਗਰੀਬਾਂ ਤੇ ਜ਼ਬਰ ਵੱਧ ਰਿਹਾ ਹੈ। ਕੇਂਦਰੀ ਸਰਕਾਰ ਦੇਸ਼ ਦੇ ਫੈਡਰਲ ਢਾਂਚੇ ਨੂੰ ਹੋਰ ਵੀ ਕਮਜ਼ੋਰ ਕਰਨ ਦੇ ਰਾਹ ਤੁਰ ਪਈ ਹੈ। -ਖੇਤਰੀ ਪ੍ਰਤੀਨਿਧ

Advertisement
Advertisement