ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਮੋਦੀ ਤੇ ਹੋਰਨਾਂ ਵੱਲੋਂ ਸ਼ਰਧਾਂਜਲੀਆਂ
01:08 PM Sep 28, 2024 IST
ਨਵੀਂ ਦਿੱਲੀ, 28 ਸਤੰਬਰ
Tributes to Shaheed Bhagat Singh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਉਤੇ ਸ਼ਰਧਾਂਜਲੀ ਭੇਟ ਕੀਤੀ। ਯੂਪੀ ਦੇ ਉਪ ਮੁੱਖ ਮੰਤਰੀ ਅਤੇ ਹੋਰ ਆਗੂਆਂ ਨੇ ਵੀ ਸ਼ਹੀਦ-ਏ-ਆਜ਼ਮ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਹਨ।
ਸੋਸ਼ਲ ਮੀਡੀਆ ਪਲੈਟਫਟਾਰਮ ‘ਐਕਸ’ ਉਤੇ ਹਿੰਦੀ ਵਿਚ ਪਾਈ ਆਪਣੀ ਪੋਸਟ ਵਿਚ ਮੋਦੀ ਨੇ ਕਿਹਾ, ‘‘ ਮਾਤ-ਭੂਮੀ ਦੇ ਮਾਣ-ਸਨਮਾਨ ਲਈ ਆਪਣੀ ਜਾਨ ਵਾਰਨ ਵਾਲੇ ਅਮਰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜੈਅੰਤੀ ਮੌਕੇ ਲੱਖ-ਲੱਖ ਪ੍ਰਣਾਮ।’’
ਸ਼ਹੀਦ ਭਗਤ ਸਿੰਘ ਦਾ ਜਨਮ 1907 ਵਿਚ ਹੋਇਆ ਸੀ ਅਤੇ ਅੰਗਰੇਜ਼ ਹਕੂਮਤ ਨੇ ਉਨ੍ਹਾਂ ਨੂੰ 23 ਸਾਲ ਦੀ ਉਮਰ ਵਿਚ ਸ਼ਹੀਦ ਰਾਜਗੁਰੂ ਤੇ ਸੁਖਦੇਵ ਸਮੇਤ ਲਾਹੌਰ ਦੀ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਸੀ। -ਪੀਟੀਆਈ
Advertisement
Advertisement
Advertisement