For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ

08:47 AM Sep 29, 2024 IST
ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
ਮੋਗਾ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਾਰਚ ਵਿੱਚ ਸ਼ਾਮਲ ਵਾਲੰਟੀਅਰ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 28 ਸਤੰਬਰ
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਇਥੇ ਸੂਬਾ ਪੱਧਰੀ ਸਿਲਵਰ ਜੁਬਲੀ ‘ਬਨੇਗਾ ਪ੍ਰਾਪਤੀ ਮੁਹਿੰਮ’ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਆਹਿਦ ਲਿਆ। ਇਹ ਮੁਹਿੰਮ ਮੋਗਾ ਤੋਂ 25 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ। ਇਸ ਮੌਕੇ ਵਾਲੰਟੀਅਰਾਂ ਨੇ ‘ਇਨਕਲਾਬ-ਜ਼ਿੰਦਾਬਾਦ ਦੇ ਨਾਅਰਿਆਂ ਨਾਲ ਆਕਾਸ਼ ਗੂੰਜਣ ਲਾ ਦਿੱਤਾ। ਸਰਬ ਭਾਰਤ ਨੌਜਵਾਨ ਸਭਾ ਕੌਮੀ ਪ੍ਰਧਾਨ ਸੁਖਜਿੰਦਰ ਮਹੇਸ਼ਰੀ, ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ, ਸੂਬਾਈ ਆਗੂ ਕਰਮਵੀਰ ਕੌਰ ਬਧਨੀ, ਆਲ ਇੰਡੀਆ ਸਟੂਡੈਂਟਸ ਫੈਡਰੇਸਨ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂ ਵਾਲਾ, ਕੌਮੀ ਜਨਰਲ ਸਕੱਤਰ ਦਿਨੇਸ਼ ਕੁਮਾਰ (ਤਾਮਿਲਨਾਡੂ) ਸੂਬਾ ਸਕੱਤਰ ਪ੍ਰਿਤਪਾਲ ਸਿੰਘ ਪੀਯੂ ਪਟਿਆਲਾ ਨੇ ਕਿਹਾ ਕਿ ਇਸ ਸੰਘਰਸ਼ ਲਈ ਭਗਤ ਸਿੰਘ ਦਾ ਜੀਵਨ ਫਲਸਫ਼ਾ ਸਾਡੀ ਯੋਗ ਅਗਵਾਈ ਕਰੇਗਾ।
ਦੋਦਾ (ਪੱਤਰ ਪ੍ਰੇਰਕ): ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਨੂੰ ਸਮਰਪਿਤਸਮਾਗਮ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ’ਚ ਜਗਦੇਵ ਸਿੰਘ, ਕਮਲਪ੍ਰੀਤ, ਮਨਦੀਪ ਕੌਰ, ਰਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾਵਾਂ ਮੁਕਾਬਲਿਆਂ ਸਮੇਤ ਭਗਤ ਸਿੰਘ ਦੀ ਜੀਵਨੀ ਉਤੇ ਨਾਟਕ ਖੇਡਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਤਸਵੀਰ ਅਤੇ ਉਨ੍ਹਾਂ ਦੇ ਜੀਵਨ ਉਤੇ ਆਧਾਰਿਤ ਕਿਤਾਬ ਦੇ ਸਨਮਾਨਿਤ ਕੀਤਾ ਗਿਆ। ਨਥਾਣਾ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਨ ਮੌਕੇ ਲੋਕ ਸਭਾ ਮੰਚ ਅਤੇ ਵਿਰਸਾ ਸੰਭਾਲ ਕਮੇਟੀ ਨਥਾਣਾ ਵੱਲੋ ਕੋਰੀਓਗਰਾਫ਼ੀ ਪੇਸ਼ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ। ਇਹ ਕੋਰੀਓਗਰਾਫ਼ੀ ਪੱਕੇ ਮੋਰਚੇ ਦੇ ਧਰਨੇ ਵਾਲੀ ਥਾਂ ਇਕੱਠੇ ਹੋਏ ਲੋਕਾਂ ਸਾਹਮਣੇ ਪੇਸ਼ ਕੀਤੀਆਂ ਗਈਆਂ। ਫਾਂਸੀ ਅਤੇ ਝਾਂਜਰਾਂ ਨਾਂਅ ਦੀਆਂ ਕੋਰੀਓਗਰਾਫ਼ੀਆਂ ਪੇਸ਼ ਕਰਨ ਮੌਕੇ ਕਲਾਕਾਰਾਂ ਨੇ ਦਰਸ਼ਕਾਂ ਨੂੰ ਕੀਲ ਲਿਆ।
ਏਲਨਾਬਾਦ (ਪੱਤਰ ਪ੍ਰੇਰਕ): ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਲਾਇਬਰੇਰੀ ਅੰਮ੍ਰਿਤਸਰ ਕਲਾਂ ਵਿੱਚ ਸਰਪ੍ਰਸਤ ਕਾਮਰੇਡ ਪਾਲਾ ਸਿੰਘ ਅਤੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 111ਵੇਂ ਜਨਮ ਦਿਹਾੜੇ ਮੌਕੇ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਮਰੇਡ ਪਾਲਾ ਸਿੰਘ, ਸੁਖਦੇਵ ਸਿੰਘ, ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ ਸਿੱਧੂ, ਮੁਖਤਿਆਰ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਲੱਖਾ ਸਿੰਘ, ਜਤਿੰਦਰ ਸਿੰਘ, ਬਲੀ ਸਿੰਘ ਆਦਿ ਬੁਲਾਰਿਆਂ ਨੇ ਭਗਤ ਸਿੰਘ ਦੇ ਜੀਵਨ ਬਾਰੇ ਚਾਣਨਾ ਪਾਇਆ।

Advertisement

ਸੇਂਟ ਕਬੀਰ ਸਕੂਲ ’ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਐੱਮਐੱਲ ਅਰੋੜਾ ਤੇ ਹੋਰ।

ਸ਼ਹਿਣਾ (ਪੱਤਰ ਪ੍ਰੇਰਕ): ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲਾ-ਮਿਸਾਲ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਇਸੇ ਤਰ੍ਹਾਂ ਸ਼ਹਿਣਾ ਦੇ ਮੁੱਖ ਬਾਜ਼ਾਰ ’ਚ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।
ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮਦਿਨ ਮੌਕੇ ਜ਼ਿਲ੍ਹੇ ਦੀਆਂ ਸਮੂਹ ਕਲੱਬਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਨੇਕੀ ਫਾਊਂਡੇਸ਼ਨ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਰਾਮ ਲੀਲਾ ਗਰਾਊਂਡ ਧਰਮਸ਼ਾਲਾ ਵਿੱਚ ਲਾਇਆ ਆ ਜਿਸ ਵਿੱਚ 531 ਖੂਨਦਾਨੀਆਂ ਨੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਖੂਨਦਾਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਠਿੰਡਾ ਵੱਲੋਂ ਲਹਿਰਾ ਮੁਹੱਬਤ ਵਿੱਚ ਸਰਕਲ ਮੀਤ ਪ੍ਰਧਾਨ ਹੇਮ ਰਾਜ ਦੀ ਅਗਵਾਈ ਹੇਠ ਸਰਕਲ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸੇ ਦੌਰਾਨ ਭਗਤ ਸਿੰਘ ਦਾ ਜਨਮ ਦਿਹਾੜਾ ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਮਨਾਇਆ ਗਿਆ। ਸੰਸਥਾ ਦੇ ਐਮਡੀ ਪ੍ਰੋਫੈਸਰ ਐੱਮਐੱਲ ਅਰੋੜਾ, ਪ੍ਰਿੰਸੀਪਲ ਮੈਡਮ ਕੰਚਨ, ਮੁੱਖ ਅਧਿਆਪਕਾ ਸੋਨੀਆ ਧਵਨ, ਰਚਨਾ ਜਿੰਦਲ ਅਤੇ ਸਟਾਫ਼ ਨੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇੱਕ ਮਹਾਨ ਦੇਸ਼ ਭਗਤ ਸਨ। ਇਹਨਾਂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਵਿਦਿਆਰਥੀਆਂ ਨੇ ਭਗਤ ਸਿੰਘ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦੀ ਸਹੁੰ ਚੁੱਕੀ।
ਭੀਖੀ (ਪੱਤਰ ਪ੍ਰੇਰਕ): ਸਥਾਨਕ ਲਾਲਾ ਦੌਲਤ ਮੱਲ ਯਾਦਗਾਰੀ ਪਾਰਕ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਨੌਜਵਾਨਾਂ ਨੇ ਵੱਡੀ ਗਿਣਤੀ ਇਕੱਤਰ ਹੋ ਕੇ ਮਨਾਇਆ। ਨੌਜਵਾਨ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸਭ ਨੂੰ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਅਹਿਦ ਲੈਣਾ ਚਾਹੀਦਾ ਹੈ ਕਿ ਨਾ ਨਸ਼ਾ ਕਰਨਾ ਹੈ ਤੇ ਨਾ ਹੀ ਵਿਕਣ ਦੇਣਾ ਹੈ।
ਜ਼ੀਰਾ (ਪੱਤਰ ਪ੍ਰੇਰਕ): ਟਰੇਡ ਯੂਨੀਅਨ ਕੌਂਸਲ ਜ਼ੀਰਾ ਵੱਲੋਂ ਅੱਜ ਪ੍ਰਧਾਨ ਤਰਸੇਮ ਸਿੰਘ ਹਰਾਜ ਦੀ ਪ੍ਰਧਾਨਗੀ ਹੇਠ ਮਖੂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਡਵੋਕੇਟ ਹਰਦੀਪ ਸਿੰਘ, ਐਡਵੋਕੇਟ ਜੋਬਨਜੀਤ ਸਿੰਘ, ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ,ਕਾਮਰੇਡ ਕਸ਼ਮੀਰ ਸਿੰਘ, ਨਵਜੋਤ ਨੀਲੇਵਾਲਾ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ “ਸਾਨੂੰ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਬਠਿੰਡਾ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹਿਰ ਚ ਵੱਖ ਸੰਸਥਾਵਾਂ ਵੱਲੋਂ ਮਨਾਇਆ ਗਿਆ। ਭਾਜਪਾ ਆਗੂ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਸਾਥੀਆਂ ਸਮੇਤ ਆਰੀਆ ਸਮਾਜ ਚੌਕ ਵਿੱਚ ਪੁੱਜੇ ਤੇ ਭਗਤ ਸਿੰਘ ਨੂੰ ਸ਼ਰਧਾ ਸੁਮਨ ਭੇਟ ਕੀਤੇ। ਇਸ ਮੌਕੇ ਗੁਰਪ੍ਰੀਤ ਮਲੂਕਾ ਵੱਡੇ ਕਾਫ਼ਿਲੇ ਨਾਲ ਹੁਸੈਨੀਵਾਲਾ ਰਵਾਨਾ ਹੋਏ।

Advertisement

Advertisement
Author Image

sanam grng

View all posts

Advertisement