For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਗੁਰਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

09:16 AM Jun 09, 2024 IST
ਸ਼ਹੀਦ ਗੁਰਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ
ਸ਼ਹੀਦ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ।
Advertisement

ਪੱਤਰ ਪ੍ਰੇਰਕ
ਧਾਰੀਵਾਲ, 8 ਜੂਨ
ਸੀਮਾ ਸੁਰੱਖਿਆ ਬਲ ਦੀ 137 ਬਟਾਲੀਅਨ ਦੇ ਸ਼ਹੀਦ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਸੱਤਵੀਂ ਬਰਸੀ ਇਥੋਂ ਨਜ਼ਦੀਕ ਉਨ੍ਹਾਂ ਦੇ ਜੱਦੀ ਪਿੰਡ ਮਾਨੇਪੁਰ ਵਿੱਚ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਿਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਮਨਾਈ ਗਈ। ਸ਼ਰਧਾਂਜਲੀ ਸਮਾਗਮ ਦੌਰਾਨ ਬੀਐੱਸਐੱਫ ਹੈੱਡਕੁਆਰਟਰ ਗੁਰਦਾਸਪੁਰ ਦੇ ਕਮਾਂਡੈਂਟ ਹਿਦਮ ਸੁਬੋਲ ਸਿੰਘ, ਸ਼ਹੀਦ ਦੀ ਮਾਤਾ ਸਰਬਜੀਤ ਕੌਰ, ਪਿਤਾ ਸਤਵਿੰਦਰ ਸਿੰਘ, ਭਰਾ ਰੁਪਿੰਦਰ ਸਿੰਘ, ਪੁਲਵਾਮਾ ਹਮਲੇ ਦੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਪਿਤਾ ਸਤਪਾਲ ਅੱਤਰੀ, ਸ਼ਹੀਦ ਕਾਂਸਟੇਬਲ ਜਤਿੰਦਰ ਕੁਮਾਰ ਦੇ ਪਿਤਾ ਰਾਜੇਸ਼ ਕੁਮਾਰ, ਸ਼ਹੀਦ ਕਾਂਸਟੇਬਲ ਮਨਦੀਪ ਕੁਮਾਰ ਦੇ ਪਿਤਾ ਨਾਨਕ ਚੰਦ, ਸ਼ਹੀਦ ਨਾਇਕ ਰਾਜਿੰਦਰ ਸਿੰਘ ਦੇ ਭਰਾ ਬਲਵਿੰਦਰ ਸਿੰਘ, ਸ਼ਹੀਦ ਕਾਂਸਟੇਬਲ ਰਣਧੀਰ ਸਿੰਘ ਦੇ ਭਰਾ ਬਲਬੀਰ ਸਿੰਘ ਆਦਿ ਨੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਕਮਾਂਡੈਂਟ ਹਿਦਮ ਸੁਬੋਲ ਸਿੰਘ ਨੇ ਕਿਹਾ ਕਿ ਕਾਂਸਟੇਬਲ ਗੁਰਵਿੰਦਰ ਸਿੰਘ ਵਰਗੇ ਯੋਧੇ ਦੇਸ਼ ਅਤੇ ਬੀਐੱਸਐੱਫ ਦਾ ਮਾਣ ਹਨ। ਇਸ ਮੌਕੇ ਸ਼ਹੀਦ ਦੇ ਪਰਿਵਾਰ ਸਣੇ 8 ਹੋਰ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×