ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਰਾਗੜ੍ਹੀ ਜੰਗ ਦੇ ਸ਼ਹੀਦ ਨਾਇਕ ਲਾਲ ਸਿੰਘ ਨੂੰ ਸ਼ਰਧਾਂਜਲੀਆਂ

11:08 AM Sep 16, 2024 IST
ਭਾਰਤੀ ਫੌਜ ਦੇ ਜਵਾਨ ਨਾਇਕ ਲਾਲ ਸਿੰਘ ਨੂੰ ਸਲਾਮੀ ਦਿੰਦੇ ਹੋਏ|

ਗੁਰਬਖਸ਼ਪੁਰੀ
ਤਰਨ ਤਾਰਨ, 15 ਸਤੰਬਰ
ਇੱਥੋਂ ਦੇ ਪਿੰਡ ਧੁੰਨ ਢਾਏਵਾਲਾ ਵਿੱਚ ਅੱਜ ਸਾਰਾਗੜ੍ਹੀ ਦੇ ਮਹਾਨ ਸ਼ਹੀਦ ਨਾਇਕ ਲਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ| ਇਸ ਸਬੰਧੀ ਸਮਾਗਮ ਪਿੰਡ ਦੇ ਲੋਕਾਂ ਵਲੋਂ ਬਣਾਈ ਸਾਰਾਗੜ੍ਹੀ ਯਾਦਗਾਰ ਅਤੇ ਇਨਟੈੱਕ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ| ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਨਾਇਕ ਲਾਲ ਸਿੰਘ ਨੂੰ ‘ਗਾਰਡ ਆਫ਼ ਆਨਰ’ ਦਿੱਤਾ| ਸਮਾਗਮ ਵਿੱਚ ਇਲਾਕੇ ਭਰ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ| ਇਨਟੈੱਕ ਦੇ ਸੂਬਾ ਪ੍ਰਧਾਨ (ਸੇਵਾਮੁਕਤ) ਮੇਜਰ ਜਨਰਲ ਬਲਵਿੰਦਰ ਸਿੰਘ (ਵੀਐੱਸਐਮ) ਅਤੇ ਤਰਨ ਤਾਰਨ ਦੇ ਜ਼ਿਲ੍ਹਾ ਕਨਵੀਨਰ ਡਾ. ਬਲਜੀਤ ਕੌਰ ਤੋਂ ਇਲਾਵਾ ਚਰਨ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ।

Advertisement

Advertisement