ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂਆਂ ਵੱਲੋਂ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀਆਂ

09:38 PM Jun 29, 2023 IST

ਪੱਤਰ ਪ੍ਰੇਰਕ

Advertisement

ਪਠਾਨਕੋਟ, 24 ਜੂਨ

ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲਿਦਾਨ ਦਿਵਸ ਅੱਜ ਮਾਧੋਪੁਰ ਸਥਿਤ ਏਕਤਾ ਸਥਲ ਵਿੱਚ ਮਨਾਇਆ ਗਿਆ। ਇਸ ਵਿੱਚ ਮੁੱਖ ਰੂਪ ਵਿੱਚ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸ਼ਾਮਲ ਹੋਏ। ਉਨ੍ਹਾਂ ਡਾ. ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਰਜਤ ਮਹਿੰਦਰੂ, ਡਾ. ਰਮੇਸ਼ ਕੰਬੋਜ, ਵਿਪਨ ਸ਼ਰਮਾ, ਵਿਨੇ ਸਭਰਵਾਲ, ਗੁਰਮੀਤ ਸਿੰਘ ਨਿੱਕਾ, ਵਿਜੇ ਕਾਲੀਆ, ਰਾਜੀਵ ਵਾਲੀਆ ਅਤੇ ਯੋਗੀ ਸ਼ਰਮਾ ਵੀ ਸ਼ਾਮਲ ਸਨ।

Advertisement

ਇਸ ਮੌਕੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਡਾ. ਮੁਖਰਜੀ ਤੋਂ ਪ੍ਰੇਰਨਾ ਲੈ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਜਾਣ ਤੋਂ ਪਹਿਲਾਂ ਲਖਨਪੁਰ ਵਿੱਚ ਪਰਮਿਟ ਲੈਣਾ ਪੈਂਦਾ ਸੀ। ਇਸ ਖ਼ਿਲਾਫ਼ ਡਾ. ਮੁਖਰਜੀ ਨੇ ਬਲਿਦਾਨ ਦਿੱਤਾ ਸੀ। ਇਸ ਤੋਂ ਬਾਅਦ ਹੀ ਪਰਮਿਟ ਸਿਸਟਮ ਬੰਦ ਹੋਇਆ। ਉਨ੍ਹਾਂ ਦੇ ਸੁਫਨੇ ਨੂੰ ਸਾਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਹਟਾ ਕੇ ਡਾ. ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ।

Advertisement
Tags :
ਆਗੂਆਂਸ਼ਰਧਾਂਜਲੀਆਂਸ਼ਿਆਮਾਪ੍ਰਸਾਦਭਾਜਪਾਮੁਖਰਜੀਵੱਲੋਂ
Advertisement