For the best experience, open
https://m.punjabitribuneonline.com
on your mobile browser.
Advertisement

ਕਾਲਿਆਂਵਾਲਾ ਖੂਹ ’ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ

10:10 AM Aug 02, 2023 IST
ਕਾਲਿਆਂਵਾਲਾ ਖੂਹ ’ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ।
Advertisement

ਪੱਤਰ ਪ੍ਰੇਰਕ
ਅਜਨਾਲਾ, 1 ਅਗਸਤ
ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਲਈ ਸਾਲ 1857 ਵਿੱਚ ਅੰਗਰੇਜ਼ ਹਕੂਮਤ ਖ਼ਿਲਾਫ਼ ਵਿਦਰੋਹ ਕਰਨ ਵਾਲੇ 26 ਰੈਜਮੈਂਟ ਆਫ ਬੰਗਾਲ ਨੇਟਵਿ ਇਨਫੈਂਟਰੀ ਦੇ 282 ਜਵਾਨਾਂ ਦੀ ਸ਼ਹੀਦੀ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਦੇਸ਼ ਪ੍ਰੇਮੀਆਂ ਵੱਲੋਂ ਵਿਸ਼ੇਸ਼ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਉਕਤ ਜਵਾਨਾਂ ਨੂੰ ਵਿਦਰੋਹ ਕਰਨ ’ਤੇ ਅਜਨਾਲਾ ਸ਼ਹਿਰ ਦੇ ਕਾਲਿਆਂਵਾਲਾ ਖੂਹ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇੱਥੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਤਲਵਾੜ ਨੇ ਦੱਸਿਆ ਕਿ ਆਜ਼ਾਦੀ ਦੀ ਇਸ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ 282 ਜਵਾਨਾਂ ਨੂੰ ਅਜਨਾਲਾ ਵਿੱਚ ਖੂਹ ਵਿੱਚ ਸੁੱਟ ਕੇ ਸ਼ਹੀਦ ਕੀਤਾ ਗਿਆ ਸੀ, ਜਿਨ੍ਹਾਂ ਦਾ ਕਈ ਦਹਾਕਿਆਂ ਤੱਕ ਪਤਾ ਹੀ ਨਹੀਂ ਲੱਗ ਸਕਿਆ ਪਰ ਹੁਣ ਪੁਰਾਤੱਤਵ ਵਿਭਾਗ ਵੱਲੋਂ ਇਨ੍ਹਾਂ ਸ਼ਹੀਦਾਂ ਦੇ ਪ੍ਰਾਪਤ ਹੋਏ ਸਬੂਤਾਂ ਨੂੰ ਲੋਕਾਂ ਸਾਹਵੇਂ ਰੱਖਿਆ ਜਾਵੇਗਾ।
ਇਸ ਮੌਕੇ ਪੰਜਾਬੀ ਆਲਮੀ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਅਤੇ ਪ੍ਰੋ. ਸੁਖਦੇਵ ਸਿੰਘ ਸੋਹਲ ਨੇ ਕਿਹਾ ਕਿ ਇਹ ਯਾਦਗਾਰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਵੱਡਾ ਸਥਾਨ ਰੱਖਦੀ ਹੈ ਪਰ ਇਸ ਯਾਦਗਾਰ ’ਤੇ ਪਹੁੰਚਣ ਲਈ ਕੋਈ ਵੱਡਾ ਰਸਤਾ ਮੌਜੂਦ ਨਹੀਂ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਵੱਡਾ ਅਤੇ ਚੌੜਾ ਰਸਤਾ ਬਣਾ ਕੇ ਇਸ ਯਾਦਗਾਰ ਨੂੰ ਨਿਰਮਾਣ ਪੱਖੋਂ ਹੋਰ ਵਿਕਸਤ ਕੀਤਾ ਜਾਵੇ ਤਾਂ ਜੋ ਇਹ ਯਾਦਗਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ ਬਣ ਸਕੇ। ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

Advertisement
Advertisement
Author Image

Advertisement