ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲਵੇ ’ਚ ਵੱਖ-ਵੱਖ ਥਾਈਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

08:12 AM May 02, 2024 IST
ਜ਼ੀਰਾ ਵਿੱਚ ਮਜ਼ਦੂਰ ਦਿਵਸ ਮੌਕੇ ਕਰਵਾਏ ਪ੍ਰੋਗਰਾਮ ’ਚ ਸ਼ਾਮਲ ਆਗੂ। -ਫੋਟੋ: ਨੀਲੇਵਾਲਾ

ਪੱਤਰ ਪ੍ਰੇਰਕ
ਜ਼ੀਰਾ, 1 ਮਈ
ਟਰੇਡ ਯੂਨੀਅਨ ਕੌਂਸਲ ਜ਼ੀਰਾ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਧਾਨ ਤਰਸੇਮ ਸਿੰਘ ਹਰਾਜ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜੋਬਨਜੀਤ ਸਿੰਘ, ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ, ਕਾਮਰੇਡ ਕਸ਼ਮੀਰ ਸਿੰਘ, ਮਾਸਟਰ ਬਚਿੱਤਰ ਸਿੰਘ ਕਨੇਡਾ ਆਦਿ ਨੇ ਇਸ ਦਿਨ ਦੇ ਇਤਿਹਾਸ, ਮਜ਼ਦੂਰਾਂ ਦੇ ਹੱਕਾਂ, ਅਧਿਕਾਰਾਂ ਤੇ ਸਰਮਾਏਦਾਰੀ ਹੱਥੋਂ ਕਿਰਤ ਦੀ ਹੁੰਦੀ ਲੁੱਟ, ਸ਼ਿਕਾਗੋ ਦੇ ਸ਼ਹੀਦਾਂ ਦੀ ਬਦੌਲਤ ਕਿਰਤੀਆਂ ਨੂੰ ਮਿਲੇ ਹੱਕਾਂ ਬਾਰੇ ਗੱਲ ਕੀਤੀ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਨੇ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਮਜ਼ਦੂਰ ਅਤੇ ਮੁਲਾਜ਼ਮ ਜਮਾਤ ਨਾਲ ਸਬੰਧਤ ਨਾਟਕ ‘ਸ਼ਹਿਰ ਤੇਰੇ ਵਿੱਚ’ ਅਤੇ ਕੋਰੀਓਗ੍ਰਾਫੀ ਦੁੱਖ ਪੰਜਾਬ ਦਾ ਪੇਸ਼ ਕਰਕੇ ਵਾਹ-ਵਾਹ ਖੱਟੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ, ਸਰਪ੍ਰਸਤ ਨਛੱਤਰ ਸਿੰਘ, ਖਜ਼ਾਨਚੀ ਹਰਨੇਕ ਸਿੰਘ, ਜਨਰਲ ਸਕੱਤਰ ਬਲਦੇਵ ਰਾਜ, ਕਾਮਰੇਡ ਕੁਲਵੰਤ ਸਿੰਘ, ਪਿਆਰ ਕੌਰ, ਅਮਰਜੀਤ ਸਿੰਘ ਸਨ੍ਹੇਰਵੀ, ਅੰਗਰੇਜ਼ ਸਿੰਘ, ਹਿੰਮਤ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ ਅਲੀਪੁਰ, ਜਗਸੀਰ ਸਿੰਘ, ਮੁਖਤਿਆਰ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਰੋਮਨ ਬਰਾੜ ਆਦਿ ਹਾਜ਼ਰ ਸਨ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਵੱਲੋਂ ਮਜ਼ਦੂਰ ਦਿਹਾੜਾ ਵੱਖ-ਵੱਖ ਸਮਾਗਮਾਂ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਥਾਨਕ ਸਹੀਦ ਕਾ. ਨਛੱਤਰ ਸਿੰਘ ਧਾਲੀਵਾਲ ਯਾਦਗਰੀ ਭਵਨ ਵਿਖੇ ਟਰੇਡ ਯੂਨੀਅਨ ਕੌਂਸਲ (ਏਟਕ) ਵੱਲੋਂ ਕਿਰਤ ਦਿਹਾੜੇ ਤੇ ਭਰਵੀਂ ਕਨਵੈਨਸਨ ਕੀਤੀ ਗਈ ਅਤੇ ਝੰਡਾ ਲਹਿਰਾਇਆ ਗਿਆ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੀਡਬਲਿਊਡੀ ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਅੱਜ ਸੂਬਾ ਪ੍ਰਧਾਨ ਅਜਮੇਰ ਸਿੰਘ ਬਮਰਾਹ ਅਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਦੀ ਅਗਵਾਈ ਹੇਠ ਸ਼ਿਕਾਗੋ ਦੇ ਅਮਰ ਸ਼ਹੀਦਾਂ ਦੀ ਯਾਦ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ।
ਜੈਤੋ (ਪੱਤਰ ਪ੍ਰੇਰਕ): ਕੌਮਾਂਤਰੀ ‘ਮਈ ਦਿਵਸ’ ਮੌਕੇ ਅੱਜ ਇਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਨ ਲਈ ਸਮਾਗਮ ਕੀਤੇ ਗਏ। ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਜੈਤੋ ਦੇ ਸੱਦੇ ’ਤੇ ਬਿਜਲੀ ਦਫ਼ਤਰ ਜੈਤੋ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਥੀ ਚੰਦਰ ਸ਼ੇਖਰ ਨੇ ਕੀਤੀ। ਯੂਨੀਅਨ ਦੇ ਡਵੀਜ਼ਨ ਪ੍ਰਧਾਨ ਨਰਿੰਦਰਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਦੇ ਸੱਦੇ ’ਤੇ ਵੱਡੀ ਗਿਣਤੀ ਔਰਤਾਂ ਸਮੇਤ ਸਥਾਨਕ ਸੀਵਰੇਜ ਬੋਰਡ ਦੇ ਦਫਤਰ ਵਿਖੇ ਪੁੱਜੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਪ੍ਰਗਤੀਸ਼ੀਲ ਸ਼ਖ਼ਸੀਅਤਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਿਜਦਾ ਕਰਨ ਉਪਰੰਤ ਕ੍ਰਾਂਤੀਕਾਰੀ ਜੋਸ਼ੋ-ਖਰੋਸ਼ ਨਾਲ ‘ਕੌਮਾਂਤਰੀ ਮਜ਼ਦੂਰ ਦਿਵਸ’ ਮਨਾਇਆ।

Advertisement

Advertisement
Advertisement