ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮ ਲਹਿਰ ਦੇ ਸੂਬਾਈ ਆਗੂ ਵੇਦ ਪ੍ਰਕਾਸ਼ ਨੂੰ ਸ਼ਰਧਾਂਜਲੀਆਂ

11:43 AM Sep 11, 2024 IST
ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਬਲਵਿੰਦਰ ਰੈਤ
ਨੂਰਪੁਰ ਬੇਦੀ, 10 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ (ਆਰਐਮਪੀਆਈ) ਦੇ ਸੂਬਾ ਸਕੱਤਰੇਤ ਦੇ ਮੈਂਬਰ ਅਤੇ ਮੁਲਾਜ਼ਮ ਲਹਿਰ ਦੇ ਸੰਪਾਦਕ ਵੇਦ ਪ੍ਰਕਾਸ਼ ਸ਼ਰਮਾ ਦਾ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਸਸਕੌਰ ਦੇ ਕਮਿਊਨਿਟੀ ਹਾਲ ’ਚ ਹੋਇਆ। ਇਸ ਮੌਕੇ ਕਾਮਰੇਡ ਮੰਗਤ ਰਾਮ ਪਾਸਲਾ, ਪਰਗਟ ਸਿੰਘ ਜਾਮਾਰਾਏ, ਵਿਧਾਇਕ ਦਿਨੇਸ਼ ਚੱਢਾ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਅਸ਼ਵਨੀ ਕੁਮਾਰ, ਰਾਮ ਕੁਮਾਰ ਮੁਕਾਰੀ, ਡਾ. ਸਤਨਾਮ ਸਿੰਘ ਅਜਨਾਲਾ, ਸੱਜਣ ਸਿੰਘ, ਕਰਮ ਸਿੰਘ ਧਨੋਆ, ਸੁਰਜੀਤ ਸਿੰਘ ਢੇਰ, ਬੋਧ ਸਿੰਘ ਘੁੰਮਣ, ਸੁੱਚਾ ਸਿੰਘ ਖਟੜਾ ਆਦਿ ਹਾਜ਼ਰ ਹੋਏ। ਬੁਲਾਰਿਆਂ ਨੇ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਦੀਆਂ ਸਾਜਿਸ਼ਾਂ ਘੜ ਰਹੀਆਂ ਫ਼ਿਰਕੂ ਤਾਕਤਾਂ ਤੇ ਹਰ ਕਿਸਮ ਦੀਆਂ ਬੇਇਨਸਾਫ਼ੀਆਂ ਖ਼ਿਲਾਫ਼ ਜੂਝਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਸਰਪੰਚ ਜਸਵੀਰ ਸਿੰਘ, ਗੁਰਵਿੰਦਰ ਸਿੰਘ ਖਮਾਣੋ, ਸੁਖਦੇਵ ਸਿੰਘ ਚੰਗਾਲੀਵਾਲਾ, ਕੁਲਦੀਪ ਗਿੱਲ, ਰਜਿੰਦਰ ਕੁਮਾਰ ਪਠਾਨਕੋਟ, ਫੁੰਮਣ ਸਿੰਘ ਕਾਠਗੜ੍ਹ, ਕਿਰਪਾਲ ਸਿੰਘ ਭੱਟੋ, ਦਰਸ਼ਨ ਸਿੰਘ ਬੜਵਾ, ਗੁਰਵਿੰਦਰ ਸਿੰਘ ਸਸਕੌਰ, ਗੁਰਚਰਨ ਆਲੂਵਾਲ, ਦਵਿੰਦਰ ਚਨੌਲੀ, ਮੋਹਣ ਸਿੰਘ ਧਮਾਣਾ, ਗੁਰਨਾਇਬ ਸਿੰਘ ਜੇਤੇਵਾਲ ਆਦਿ ਹਾਜ਼ਰ ਸਨ।

Advertisement

Advertisement