ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤ੍ਰਿਪਤ ਕੌਰ ਬਜਾਜ ਨਮਿਤ ਸ਼ਰਧਾਂਜਲੀ ਸਮਾਰੋਹ

08:14 AM Sep 08, 2024 IST
ਬਜਾਜ ਪਰਿਵਾਰ ਦੇ ਮੈਂਬਰਾਂ ਨੂੰ ਦਸਤਾਰਾਂ ਭੇਟ ਕਰਦੇ ਹੋਏ ਵੱਖ-ਵੱਖ ਨੁਮਾਇੰਦੇ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਤੇ ਕਾਰੋਬਾਰੀ ਨਵਜੋਤ ਸਿੰਘ ਬਜਾਜ ਦੇ ਦਾਦੀ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਪ੍ਰਧਾਨ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ ਦੇ ਮਾਤਾ ਤ੍ਰਿਪਤ ਕੌਰ ਬਜਾਜ ਨਮਿੱਤ ਸ਼ਰਧਾਂਜਲੀ ਸਮਾਰੋਹ ’ਚ ਵੱਖ ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸਟੇਜ ਸਕੱਤਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਤ੍ਰਿਪਤ ਕੌਰ ਬਜਾਜ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਤਰਲੋਚਨ ਸਿੰਘ, ਵਿਧਾਇਕ ਅਜੀਤਪਾਲ ਕੋਹਲੀ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਕਲੇਰ, ਅਕਾਲੀ ਨੇਤਾ ਗੁਰਪ੍ਰੀਤ ਸਿੰਘ ਰਾਜੂਖੰਨਾ, ਤੇਜਿੰਦਰਪਾਲ ਸੰਧੂ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਮਦਨ ਜਲਾਲਪੁਰ, ਹਰਪ੍ਰੀਤ ਕੌਰ ਮੁਖਮੈਲਪੁਰ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਝਿੰਜਰ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਗਜੀਤ ਸਿੰਘ ਦਰਦੀ, ਹਰਵਿੰਦਰ ਹਰਪਾਲਪੁਰ ਤੇ ਅਮਿਤ ਰਾਠੀ ਆਦਿ ਮੌਜੂਦ ਸਨ।ਇਸ ਮੌਕੇ ਵੱਖ-ਵੱਖ ਸੰਸਥਾਵਾਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਦਸਤਾਰਾਂ ਵੀ ਭੇਟ ਕੀਤੀਆਂ ਗਈਆਂ। ਇਸੇ ਦੌਰਾਨ ਪਰਨੀਤ ਕੌਰ, ਪਰਮਿੰਦਰ ਢੀਂਡਸਾ, ਬਿਕਰਮ ਮਜੀਠੀਆ, ਰਣਧੀਰ ਰੱਖੜਾ ਸਮੇਤ ਕਈ ਹੋਰ ਰਾਜਸੀ ਤੇ ਧਾਰਮਿਕ ਆਗੂਆਂ ਨੇ ਵੀ ਹਾਜ਼ਰ ਲਗਵਾਈ।

Advertisement

Advertisement