ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਡਰ ਬ੍ਰਿਜ ਹੇਠਾਂ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨੀ

06:54 AM Jul 11, 2023 IST
ਰੇਲਵੇ ਅੰਡਰਬ੍ਰਿਜ ਹੇਠਾਂ ਜਮ੍ਹਾਂ ਹੋਇਆ ਬਰਸਾਤੀ ਪਾਣੀ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 10 ਜੁਲਾਈ
ਸੁਜਾਨਪੁਰ-ਮਾਧੋਪੁਰ ਨੈਸ਼ਨਲ ਹਾਈਵੇਅ ’ਤੇ ਪੁਲ ਨੰਬਰ 3 ਕੋਲ ਰੇਲਵੇ ਅੰਡਰ ਬ੍ਰਿਜ ਸੜਕ ਦੇ ਇੱਕ ਪਾਸੇ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਵਧ ਗਈ ਹੈ। ਬਰਸਾਤ ਕਾਰਨ ਇੱਥੇ ਪਾਣੀ ਭਰ ਜਾਣ ਨਾਲ ਇਸ ਸੜਕ ਨੂੰ ਬੰਦ ਕਰਕੇ ਟ੍ਰੈਫਿਕ ਨੂੰ ਸਿੰਗਲ ਲਾਈਨ ਕਰ ਦਿੱਤਾ ਗਿਆ ਹੈ। ਸੁਜਾਨਪੁਰ-ਮਾਧੋਪੁਰ ਸੜਕ ’ਤੇ ਰੇਲਵੇ ਅੰਡਰ ਬ੍ਰਿਜ ਬਣਾ ਕੇ ਜਦ ਫੋਰਲੇਨ ਸ਼ੁਰੂ ਹੋਇਆ ਸੀ ਤਾਂ ਲੋਕਾਂ ਨੇ ਸੋਚਿਆ ਸੀ ਕਿ ਇਸ ਨਾਲ ਉਨ੍ਹਾਂ ਨੂੰ ਸੁਵਿਧਾ ਮਿਲੇਗੀ ਪਰ ਇੱਥੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਥੋੜ੍ਹੀ ਜਿਹੀ ਬਾਰਸ਼ ਹੋਣ ’ਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਇੱਥੋਂ ਵਾਹਨਾਂ ਨੂੰ ਲੰਘਣ ਵਿੱਚ ਬਹੁਤ ਪ੍ਰੇਸ਼ਾਨੀ ਆਉਂਦੀ ਹੈ।
ਸਰਪੰਚ ਬਲਵੀਰ ਸਿੰਘ, ਪਵਨ ਕੁਮਾਰ, ਤਰਸੇਮ ਲਾਲ, ਸੁਭਾਸ਼ ਸ਼ਰਮਾ, ਗੁਰਨਾਮ ਸਿੰਘ ਆਦਿ ਨੇ ਦੱਸਿਆ ਕਿ ਪੁਲ ਦੇ ਹੇਠਾਂ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਇਸ ਸੜਕ ਨੂੰ ਸ਼ੁਰੂ ਤਾਂ ਕਰ ਦਿੱਤਾ ਗਿਆ ਹੈ ਪਰ ਜਦ ਵੀ ਬਾਰਸ਼ ਹੁੰਦੀ ਹੈ, ਇੱਥੇ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਜੰਮੂ ਨੂੰ ਜਾਣ ਵਾਲੇ ਵਾਹਨਾਂ ਨੂੰ ਇੱਥੋਂ ਲੰਘਣ ਵਿੱਚ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਕਈ ਵਾਰ ਤਾਂ ਖੜ੍ਹੇ ਪਾਣੀ ਵਿੱਚ ਗੱਡੀਆਂ ਵਿਚਕਾਰ ਬੰਦ ਹੋ ਜਾਂਦੀਆਂ ਹਨ ਜਿਸ ਨਾਲ ਸੜਕ ’ਤੇ ਜਾਮ ਲੱਗ ਜਾਂਦਾ ਹੈ।

Advertisement

Advertisement
Tags :
ਅੰਡਰਹੇਠਾਂਕਾਰਨਨਿਕਾਸੀਪ੍ਰੇਸ਼ਾਨੀਬ੍ਰਿਜ
Advertisement