For the best experience, open
https://m.punjabitribuneonline.com
on your mobile browser.
Advertisement

ਕਰਜ਼ੇ ਤੋਂ ਪਰੇਸ਼ਾਨ ਮਜ਼ਦੂਰ ਨੇ ਖੁਦਕੁਸ਼ੀ ਕੀਤੀ

11:34 AM Sep 19, 2024 IST
ਕਰਜ਼ੇ ਤੋਂ ਪਰੇਸ਼ਾਨ ਮਜ਼ਦੂਰ ਨੇ ਖੁਦਕੁਸ਼ੀ ਕੀਤੀ
ਫਾਈਲ ਫੋਟੋ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਸਤੰਬਰ

Advertisement

ਨੇੜਲੇ ਪਿੰਡ ਗਾਗਾ ਦੇ ਇੱਕ ਦਲਿਤ ਮਜ਼ਦੂਰ ਨੇ ਕਰਜੇ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਿਦਿਆਂ ਹੀ ਥਾਣਾ ਲਹਿਰਾਗਾਗਾ ਦੀ ਪੁਲੀਸ ਨੇ ਆਪਣੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਆਪਣੇ ਸਿਰ ਚੜ੍ਹੇ ਕਰਜੇ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਪਿੱਛੇ ਪਤਨੀ ਸਮੇਤ 3 ਬੱਚਿਆਂ ਨੂੰ ਬੇਸਹਾਰਾ ਕਰ ਗਿਆ ਹੈ। ਜਥੇਦਾਰ ਪਰਗਟ ਸਿੰਘ ਗਾਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮਾਫ਼ ਕਰਦਿਆਂ ਆਰਥਿਕ ਮਦਦ ਕੀਤੀ ਜਾਵੇ।
Advertisement
Advertisement
Author Image

Puneet Sharma

View all posts

Advertisement