ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਜ਼ਹਿਰ ਨਿਗਲੀ
06:43 AM Feb 05, 2024 IST
ਪੱਤਰ ਪ੍ਰੇਰਕ
ਰੂਪਨਗਰ, 4 ਫਰਵਰੀ
ਹਰਗੋਬਿੰਦ ਨਗਰ ਦੀ ਰਹਿਣ ਵਾਲੀ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਕੁਸ਼ਲ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਹਰੀਦਾਸ ਕਾਲੋਨੀ ਨਾਭਾ ਨੇ ਦੱਸਿਆ ਕਿ ਉਸ ਦੀ ਭੈਣ ਬਨੀਤਾ ਦਾ ਵਿਆਹ 12 ਸਾਲ ਪਹਿਲਾਂ ਰਮੇਸ਼ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਪਤਾ ਲੱਗਿਆ ਕਿ ਬਨੀਤਾ ਦਾ ਪਤੀ ਨਸ਼ੇ ਦਾ ਆਦੀ ਹੈ। ਉਹ ਬਨੀਤਾ ਦਾ ਕੁੱਟਮਾਰ ਵੀ ਕਰਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਦਾ ਸਹੁਰਾ ਵੀ ਕੁੱਟ-ਮਾਰ ਕਰਨ ਲਈ ਆਪਣੇ ਪੁੱਤਰ ਦਾ ਸਾਥ ਦੇਣ ਲੱਗ ਪਿਆ ਸੀ, ਜਿਸ ਕਰ ਕੇ ਬਨੀਤਾ ਨੇ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
Advertisement
Advertisement