ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਸੀਬਤ ਬਣੀਆਂ ਟਰੈਫਿਕ ਲਾਈਟਾਂ

07:05 AM May 21, 2024 IST

ਖੰਨਾ (ਨਿੱਜੀ ਪੱਤਰ ਪ੍ਰੇਰਕ): ਨਗਰ ਕੌਂਸਲ ਖੰਨਾ ਵੱਲੋਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ 52 ਲੱਖ ਦੇ ਟੈਂਡਰ ਨਾਲ ਸ਼ਹਿਰ ਦੇ ਚਾਰ ਚੌਕਾਂ ਵਿੱਚ ਲੋਕਾਂ ਦੀ ਸਹੂਲਤ ਲਈ ਕੁਝ ਸਮਾਂ ਪਹਿਲਾਂ ਟਰੈਫ਼ਿਕ ਲਾਈਟਾਂ ਲਾਈਆਂ ਗਈਆਂ ਸਨ ਪਰ ਲਲਹੇੜੀ ਚੌਕ ਦੀਆਂ ਟਰੈਫ਼ਿਕ ਲਾਈਟਾਂ ਕੁਝ ਦਿਨਾਂ ਤੋਂ ਖਰਾਬ ਚੱਲ ਰਹੀਆਂ ਹਨ। ਗਗਨਦੀਪ ਕੌਰ ਕਾਲੀਰਾਓ ਨੇ ਕਿਹਾ ਕਿ ਸ਼ਹਿਰ ਦੇ ਲਲਹੇੜੀ ਰੋਡ ਦੀਆਂ ਟਰੈਫ਼ਿਕ ਲਾਈਟਾਂ ਕਈ ਦਿਨ ਤੋਂ ਖਰਾਬ ਪਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਲਾਈਟਾਂ ਤੁਰੰਤ ਠੀਕ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਸਬੰਧੀ ਨਗਰ ਕੌਂਸਲ ਦੇ ਈਓ ਚਰਨਜੀਤ ਸਿੰਘ ਨੇ ਕਿਹਾ ਕਿ ਲਾਈਟਾਂ ਦੇ ਟਾਈਮਰ ਨਹੀਂ ਲੱਗੇ ਹੋਏ ਸਨ, ਜਿਸ ਕਾਰਨ ਲਾਈਟਾਂ ਬੰਦ ਕਰਵਾਈਆਂ ਗਈਆਂ ਹਨ ਕਿਉਂਕਿ ਟਾਈਮਰ ਨਾ ਲੱਗਣ ਕਾਰਨ ਜਾਮ ਜ਼ਿਆਦਾ ਲੱਗਦਾ ਸੀ ਅਤੇ ਲੋਕ ਪ੍ਰੇਸ਼ਾਨ ਹੁੰਦੇ ਸਨ। ਜਲਦ ਹੀ ਲਾਈਟਾਂ ਚਾਲੂ ਕਰਵਾ ਦਿੱਤੀਆਂ ਜਾਣਗੀਆਂ।

Advertisement

Advertisement
Advertisement