ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ

08:54 AM May 27, 2024 IST
ਮੱਖਣ ਮਸੀਹ ਦੀ ਫਾਈਲ ਫੋਟੋ।

ਕੇਪੀ ਸਿੰਘ
ਗੁਰਦਾਸਪੁਰ, 26 ਮਈ
ਐੱਫਸੀਆਈ ਗੁਦਾਮਾਂ ਵਿੱਚ ਕਣਕ ਉਤਾਰਨ ਦੌਰਾਨ ਟਰੱਕ ਖੜ੍ਹਾਉਣ ਨੂੰ ਲੈ ਕੇ ਡਰਾਈਵਰਾਂ ਵਿਚਾਲੇ ਹੋਏ ਝਗੜੇ ਦੌਰਾਨ ਆੜ੍ਹਤੀ ਨੇ ਡਰਾਈਵਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੱਖਣ ਮਸੀਹ ਪੁੱਤਰ ਬਾਊ ਮਸੀਹ ਵਾਸੀ ਪਿੰਡ ਅਲੂਣਾ ਟਰੱਕ ’ਤੇ ਕਣਕ ਲੱਦ ਕੇ ਪਠਾਨਕੋਟ ਰੋਡ ’ਤੇ ਸਥਿਤ ਮਿਲਕ ਪਲਾਂਟ ਨੇੜੇ ਸਥਿਤ ਐੱਫਸੀਆਈ ਦੇ ਗੁਦਾਮਾਂ ਵਿੱਚ ਆਇਆ ਸੀ। ਇਸ ਦੌਰਾਨ ਉਸ ਦੇ ਟਰੱਕ ਨਾਲ ਹੋਰ ਟਰੱਕ ਲੱਗ ਗਿਆ। ਇਸ ਕਾਰਨ ਹੋਈ ਮਾਮੂਲੀ ਝੜਪ ਤੋਂ ਮਗਰੋਂ ਦੋਵਾਂ ਡਰਾਈਵਰਾਂ ਨੇ ਆਪਸੀ ਸਹਿਮਤੀ ਨਾਲ ਗੱਡੀਆਂ ਪਾਸੇ ਕਰ ਲਈਆਂ। ਇਸੇ ਦੌਰਾਨ ਇੱਕ ਧਿਰ ਦੇ ਡਰਾਈਵਰ ਵੱਲੋਂ ਆਪਣੇ ਆੜ੍ਹਤੀ ਹਰਪਾਲ ਸਿੰਘ ਅਤੇ ਸਾਜਨ ਨੂੰ ਫ਼ੋਨ ਕਰ ਦਿੱਤਾ ਗਿਆ। ਉਹ ਦੋ ਗੱਡੀਆਂ ’ਤੇ ਆਏ ਅਤੇ ਮੱਖਣ ਨਾਲ ਬਹਿਸ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿੱਚੋਂ ਸਾਜਨ ਨੇ ਟਰੱਕ ਡਰਾਈਵਰ ਮੱਖਣ ਮਸੀਹ ’ਤੇ ਗੋਲੀ ਚਲਾ ਦਿੱਤੀ ਜੋ ਉਸ ਦੇ ਢਿੱਡ ਵਿੱਚ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮੱਖਣ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਰਿਸ਼ਤੇਦਾਰ ਮੌਕੇ ’ਤੇ ਪਹੁੰਚੇ ਅਤੇ ਗ਼ੁੱਸੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆੜ੍ਹਤੀਆਂ ਦੀਆਂ ਦੋਵਾਂ ਗੱਡੀਆਂ ਦੀ ਭੰਨ ਤੋੜ ਕਰਦਿਆਂ ਐੱਫਸੀਆਈ ਗੁਦਾਮ ਦੇ ਬਾਹਰ ਧਰਨਾ ਲਗਾ ਦਿੱਤਾ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਮੋਹਨ ਸਿੰਘ ਨੇ ਦੱਸਿਆ ਕਿ ਸਾਜਨ ਵਾਸੀ ਪਿੰਡ ਘੁੱਲਾ, ਹਰਪਾਲ ਸਿੰਘ ਵਾਸੀ ਪਿੰਡ ਮਟਵਾਂ ਅਤੇ ਅਮਨਦੀਪ ਵਾਸੀ ਮੁਦਾਦਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸਪੈਸ਼ਲ ਟੀਮ ਨੇ ਅਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ। ਬਰਿਆਰ ਚੌਕੀ ਦੇ ਮੁਖੀ ਸਤਿੰਦਰ ਸਿੰਘ ਨੇ ਕਿਹਾ ਕਿ ਚੋਣ ਜ਼ਾਬਤੇ ਕਾਰਨ ਸਾਜਨ ਨੂੰ ਕਈ ਵਾਰ ਪਿਸਤੌਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਪਰ ਉਸ ਨੇ ਜਮ੍ਵਾਂ ਨਹੀਂ ਕਰਵਾਈ।

Advertisement

ਪਿੰਡ ਕਾਲੇਕੇ ਵਿੱਚ ਗੋਲੀ ਚੱਲਣ ਕਾਰਨ ਨੌਜਵਾਨ ਹਲਾਕ

ਧਨੌਲਾ (ਰਵਿੰਦਰ ਰਵੀ): ਨੇੜਲੇ ਪਿੰਡ ਕਾਲੇਕੇ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਜ 15 ਤੋਂ 20 ਨੌਜਵਾਨਾਂ ਨੇ ਮਾਰੂ ਹਥਿਆਰਾਂ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰੁਪਿੰਦਰ ਸ਼ਰਮਾ ਵਜੋਂ ਹੋਈ ਹੈ। ਹਸਪਤਾਲ ’ਚ ਜ਼ੇਰੇ ਇਲਾਜ ਜਸਪਾਲ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਰੁਪਿੰਦਰ ਸ਼ਰਮਾ ਨਾਲ ਪੁਰਾਣੀ ਰੰਜਿਸ਼ ਸੀ।

Advertisement
Advertisement
Advertisement