For the best experience, open
https://m.punjabitribuneonline.com
on your mobile browser.
Advertisement

ਟਰੱਕ ਮਾਲਕ 71 ਕਿੱਲੋ ਭੁੱਕੀ ਸਣੇ ਕਾਬੂ

08:35 AM Jul 17, 2023 IST
ਟਰੱਕ ਮਾਲਕ 71 ਕਿੱਲੋ ਭੁੱਕੀ ਸਣੇ ਕਾਬੂ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 16 ਜੁਲਾਈ
ਸਥਾਨਕ ਪੁਲੀਸ ਵੱਲੋਂ 71 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਮਾਲਕ ਸਿਮਰਨਜੀਤ ਸਿੰਘ ਵਾਸੀ ਮਾਛੀਵਾੜਾ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸਮਰਾਲਾ ਦੇ ਡੀਐੱਸਪੀ ਵਰਿਆਮ ਸਿੰਘ ਅਤੇ ਥਾਣਾ ਮੁਖੀ ਡੀਐੱਸਪੀ ਮਨਦੀਪ ਕੌਰ ਨੇ ਦੱਸਿਆ ਕਿ ਸਬ-ਇੰਸਪੈਕਟਰ ਸੰਤੋਖ ਸਿੰਘ ਨੂੰ ਜਾਣਕਾਰੀ ਮਿਲੀ ਕਿ ਮਾਛੀਵਾੜਾ ਦਾ ਵਾਸੀ ਸਿਮਰਨਜੀਤ ਸਿੰਘ ਉਰਫ਼ ਕਾਕਾ ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ’ਤੇ ਭੁੱਕੀ ਲਿਆ ਕੇ ਮਹਿੰਗੇ ਭਾਅ ’ਤੇ ਵੇਚ ਦਾ ਹੈ। ਪੁਲੀਸ ਵੱਲੋਂ ਤੁਰੰਤ ਮੁਲਜ਼ਮ ਦੇ ਘਰ ਛਾਪਾ ਮਾਰਿਆ ਗਿਆ, ਉਥੋਂ ਇੱਕ ਬੋਰੀ ਭੁੱਕੀ ਦੀ ਬਰਾਮਦ ਹੋਈ। ਇਸ ਤੋਂ ਇਲਾਵਾ ਇੱਕ ਬੋਰੀ ਇਸ ਦੇ ਟਰੱਕ ’ਚੋਂ ਬਰਾਮਦ ਕੀਤੀ ਗਈ। ਪੁਲੀਸ ਅਧਿਕਾਰੀ ਅਨੁਸਾਰ ਮੁਲਜ਼ਮ ਪਿਛਲੇ 2 ਸਾਲ ਤੋਂ ਟਰਾਂਸਪੋਰਟ ਦੀ ਆੜ੍ਹ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ।
ਡੀਐੱਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਦਾ ਮੁਲਜ਼ਮ ਸਿਮਰਨਜੀਤ ਸਿੰਘ ਦਨਿਾਂ ਵਿਚ ਅਮੀਰ ਬਣਨਾ ਚਾਹੁੰਦਾ ਸੀ ਜਿਸ ਕਾਰਨ ਹਰੇਕ ਮਹੀਨੇ ਬਾਹਰਲੇ ਸੂਬੇ ਰਾਂਚੀ ਜਾ ਕੇ ਸਸਤੇ ਭਾਅ ਭੁੱਕੀ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿਚ ਇਸ ਦਾ ਕੋਈ ਪਰਿਵਾਰਕ ਮੈਂਬਰ ਸ਼ਾਮਲ ਹੈ ਜਾਂ ਨਹੀਂ ਉਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਮੁਲਜ਼ਮ ਡੇਢ ਕਿਲੋ ਅਫੀਮ ਸਣੇ ਗ੍ਰਿਫ਼ਤਾਰ
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਪ੍ਰਿੰਸਟਾਈਨ ਮਾਲ ਨੇੜੇ ਅੱਜ ਸਬ ਇੰਸਪੈਕਟਰ ਸਮਸ਼ੇਰ ਸਿੰਘ ਦੀ ਅਗਵਾਈ ਹੇਠਾਂ ਨਾਕੇ ਦੌਰਾਨ ਗੋਬਿੰਦਗੜ੍ਹ ਸਾਈਡ ਤੋਂ ਆ ਰਹੇ ਨੌਜਵਾਨ ਜਿਸ ਦੀ ਪਿੱਠ ’ਤੇ ਬੈਗ ਟੰਗਿਆ ਹੋਇਆ ਸੀ, ਪੁਲੀਸ ਟੀਮ ਨੇ ਸ਼ੱਕ ਦੇ ਅਧਾਰ ਤੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅਜੈ ਯਾਦਵ ਵਾਸੀ ਸਪਰਾ ਬਿਹਾਰ ਵਜੋਂ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਹੇਮੰਤ ਕੁਮਾਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਇਹ ਅਫੀਮ ਦੀ ਖੇਪ ਬਿਹਾਰ ਤੋਂ ਲਿਆਇਆ ਸੀ। ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

Advertisement
Tags :
Author Image

Advertisement
Advertisement
×