ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦੇ ਟਰੱਕ ਰਵਾਨਾ

10:43 PM Jun 29, 2023 IST

ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਸ਼ਿਵ ਭੋਲੇ ਲੰਗਰ ਕਮੇਟੀ ਵੱਲੋਂ ਬਾਬਾ ਅਮਰਨਾਥ ਦੀ ਯਾਤਰਾ ‘ਤੇ ਜਾਣ ਵਾਲੇ ਸ਼ਿਵ ਭਗਤਾਂ ਲਈ ਲਗਾਏ ਜਾ ਰਹੇ ਹਨ 29ਵੇਂ ਵਿਸ਼ਾਲ ਭੰਡਾਰੇ ਲਈ ਰਾਸ਼ਨ ਸਮੱਗਰੀ ਦੇ ਭਰੇ ਟਰੱਕਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਸ੍ਰੀ ਸਨਾਤਨ ਧਰਮ ਮੰਦਰ ਵਿਖੇ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਯੂਥ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਗੌਰਵ ਗੋਇਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਨੇ ਵੀ ਵੱਖ-ਵੱਖ ਧਾਰਮਿਕ ਰਸਮਾ ਨਿਭਾਉਂਦਿਆ ਸੰਸਥਾ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦੁਆਇਆ। ਸੰਸਥਾ ਦੇ ਪ੍ਰਧਾਨ ਰਾਕੇਸ਼ ਸਿੰਗਲਾ ਨੇ ਕਿਹਾ ਕਿ ਭੋਲੇ ਲੰਗਰ ਕਮੇਟੀ ਵੱਲੋਂ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਿਵ ਭਗਤਾਂ ਲਈ ਚੰਦਨਵਾੜੀ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਭੰਡਾਰਾ ਲਗਾਇਆ ਜਾਂਦਾ ਹੈ।

Advertisement

Advertisement
Tags :
ਅਮਰਨਾਥਸਮੱਗਰੀਟਰੱਕਯਾਤਰਾ:ਰਵਾਨਾਰਾਸ਼ਨ
Advertisement