ਭਾਰਤ ਵੱਲੋਂ ਦੋਸ਼ਾਂ ਨੂੰ ਰੱਦ ਕਰਨ ਬਾਰੇ ਸੁਆਲ ਦਾ ਜੁਆਬ ਨਹੀਂ ਦਿੱਤਾ ਟਰੂਡੋ ਨੇ
12:59 PM Sep 21, 2023 IST
ਸੰਯੁਕਤ ਰਾਸ਼ਟਰ, 21 ਸਤੰਬਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਵੱਖਵਾਦੀ ਨੇਤਾ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਸੰਸਦ ਵਿੱਚ ਉਨ੍ਹਾਂ ਵੱਲੋਂ ਲਗਾਏ ਦੋਸ਼ਾਂ ਨੂੰ ਭਾਰਤ ਵੱਲੋਂ ਰੱਦ ਕਾਰਨ ਬਾਰੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਸ੍ਰੀ ਟਰੂਡੋ ਸੰਯੁਕਤ ਰਾਸ਼ਟਰ ਮਹਾਸਭਾ 78ਵੇਂ ਸੈਸ਼ਨ ਵਿੱਚ ਹਿੱਸਾ ਲੈਣ ਲਈ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ਆਏ ਹਨ। ਉਨ੍ਹਾਂ ਤੋਂ ਭਾਰਤ ਵੱਲੋਂ ਉਨ੍ਹਾਂ ਦੇ ਦੋਸ਼ਾਂ ਨੂੰ ਰੱਦ ਕਰਨ ਬਾਰੇ ਸਵਾਲ ਪੁੱਛੇ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ ਅਤੇ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਉਥੋਂ ਚਲੇ ਗਏ।
Advertisement
Advertisement