ਟਰੂਡੋ ਸਰਕਾਰ ਦੇ ਬੇਬੁਨਿਆਦ ਦੋਸ਼ਾਂ ਕਾਰਨ ਭਾਰਤ-ਕੈਨੇਡਾ ਦਰਮਿਆਨ ਤਣਾਅ ਵਧਿਆ: ਵਿਦੇਸ਼ ਮੰਤਰਾਲਾ
05:55 PM Oct 17, 2024 IST
Advertisement
ਨਵੀਂ ਦਿੱਲੀ, 17 ਅਕਤੂਬਰ
Advertisement
ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਖਾਲਿਸਤਾਨੀ ਵੱਖਵਾਦੀ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਟਰੂਡੋ ਸਰਕਾਰ ਵੱਲੋਂ ਬੇਬੁਨਿਆਦ ਦੋਸ਼ ਲਾਏ ਗਏ ਹਨ ਜਿਸ ਕਾਰਨ ਭਾਰਤ-ਕੈਨੇਡਾ ਦਰਮਿਆਨ ਤਣਾਅ ਵਧ ਗਿਆ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕੈਨੇਡਾ ਸਰਕਾਰ ਵੱਲੋਂ ਵੋਟ ਰਾਜਨੀਤੀ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ ਤੇ ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਕੈਨੇਡਾ ਵੱਲੋਂ ਹਾਲੇ ਤੱਕ ਕੋਈ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਦੋਸ਼ ਨਿਰਾਧਾਰ ਹਨ। ਇਸ ਤੋਂ ਪਹਿਲਾਂ ਕੈਨੇਡਾ ਨੇ ਛੇ ਭਾਰਤੀ ਡਿਪਲੋਮੈਟਾਂ ਨੂੰ ਭਾਰਤ ਭੇਜ ਦਿੱਤਾ ਸੀ। ਇਸ ਤੋਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਕੈਨੇਡਾ ਦੇ ਭਾਰਤ ਵਿਚ ਤਾਇਨਾਤ ਛੇ ਡਿਪਲੋਮੈਟਾਂ ਨੂੰ 19 ਅਕਤੂਬਰ ਤਕ ਦੇਸ਼ ਛੱਡਣ ਲਈ ਕਿਹਾ ਸੀ।
Advertisement
Advertisement