For the best experience, open
https://m.punjabitribuneonline.com
on your mobile browser.
Advertisement

ਪੁਣਛ ਹਮਲੇ ਬਾਰੇ ਚੰਨੀ ’ਤੇ ਟਰੂਡੋ ਦੇ ਸ਼ਬਦ ਇਕ ਵਰਗੇ: ਸੁਨੀਲ ਜਾਖੜ

09:01 PM May 06, 2024 IST
ਪੁਣਛ ਹਮਲੇ ਬਾਰੇ ਚੰਨੀ ’ਤੇ ਟਰੂਡੋ ਦੇ ਸ਼ਬਦ ਇਕ ਵਰਗੇ  ਸੁਨੀਲ ਜਾਖੜ
Advertisement

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 6 ਮਈ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੁਣਛ ਹਮਲੇ ਬਾਰੇ ਦਿੱਤੇ ਬਿਆਨ ’ਤੇ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪੁਣਛ ਹਮਲੇ ਸਬੰਧੀ ਦਿੱਤੇ ਸਟੰਟ ਵਾਲੇ ਬਿਆਨ ਦੀ ਬੋਲੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਰਗੀ ਹੈ। ਚੰਨੀ ਕੈਨੇਡਾ ’ਚ ਟਰੂਡੋ ਦੀ ਦੇਖ ਹੇਠ ਥੀਸਿਸ ਕਰਕੇ ਆਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਜਾਖੜ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਭਾਜਪਾ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਣ ਬਾਰੇ ਮੰਗ ਪੱਤਰ ਸੌਂਪਿਆ।

Advertisement
Author Image

amartribune@gmail.com

View all posts

Advertisement
Advertisement
×