ਟਰੰਪ ਵੱਲੋਂ ਸਾਬਕਾ ਪੱਤਰਕਾਰ ਕੁਸ਼ ਦੇਸਾਈ ਡਿਪਟੀ ਪ੍ਰੈੱਸ ਸਕੱਤਰ ਨਿਯੁਕਤ
06:39 AM Jan 26, 2025 IST
Advertisement
ਵਾਸ਼ਿੰਗਟਨ:
Advertisement
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਨੂੰ ਆਪਣਾ ਡਿਪਟੀ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਉਸ ਦੀ ਨਿਯੁਕਤੀ ਦਾ ਐਲਾਨ ਕੀਤਾ। ਦੇਸਾਈ ਪਹਿਲਾਂ ਆਇਓਵਾ ਸੂਬੇ ਵਿਚ ਰਿਪਬਲਿਕਨ ਪਾਰਟੀ ਦੇ ਸੰਚਾਰ ਨਿਰਦੇਸ਼ਕ ਅਤੇ 2024 ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਦੇ ਡਿਪਟੀ ਸੰਚਾਰ ਨਿਰਦੇਸ਼ਕ ਵਜੋਂ ਸੇਵਾਵਾਂ ਨਿਭਾਅ ਚੁੱਕਿਆ ਹੈ। ਉਹ ਰਿਪਬਲਿਕਨ ਨੈਸ਼ਨਲ ਕਮੇਟੀ ਵਿੱਚ ਪੈਨਸਿਲਵੇਨੀਆ ਦਾ ਸੰਚਾਰ ਡਾਇਰੈਕਟਰ ਅਤੇ ਚੋਣਾਂ ’ਚ ਫਸਵੇਂ ਮੁਕਾਬਲੇ ਵਾਲੇ ਸੂਬਿਆਂ ’ਚ ਡਿਪਟੀ ਡਾਇਰੈਕਟਰ ਰਿਹਾ ਸੀ। ਵ੍ਹਾਈਟ ਹਾਊਸ ਸੰਚਾਰ ਦਫ਼ਤਰ ਦਾ ਕੰਮ ਡਿਪਟੀ ਵ੍ਹਾਈਟ ਹਾਊਸ ਚੀਫ਼ ਆਫ਼ ਸਟਾਫ਼ ਅਤੇ ਕੈਬਨਿਟ ਸਕੱਤਰ ਟੇਲਰ ਬੁਡੋਵਿਚ ਦੇਖਣਗੇ। -ਪੀਟੀਆਈ
Advertisement
Advertisement