Trump Putin News: ਪੂਤਿਨ ਅੱਗ ਨਾਲ ਖੇਡ ਰਹੇ ਹਨ: ਟਰੰਪ
09:42 PM May 27, 2025 IST
ਵਾਸ਼ਿੰਗਟਨ, 27 ਮਈ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਦੀ ਇਹ ਟਿੱਪਣੀ ਰੂਸ ਵੱਲੋਂ ਯੂਕਰੇਨ ਉੱਤੇ ਵੱਡੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਪੂਤਿਨ ਨੂੰ ਇਸ ਦਾ ਅਹਿਸਾਸ ਨਹੀਂ ਹੈ ਤੇ ਰੂਸ ਨੂੰ ਇਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਟਰੰਪ ਨੇ ਇਹ ਟਿੱਪਣੀ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕੀਤੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਰੂਸ ਵਲੋਂ ਹਮਲੇ ਜਾਰੀ ਹਨ ਤੇ ਕੁਝ ਦਿਨ ਪਹਿਲਾਂ ਟਰੰਪ ਨੇ ਪੂਤਿਨ ਖ਼ਿਲਾਫ਼ ਸਖਤ ਟਿੱਪਣੀ ਕੀਤੀ ਸੀ। ਰਾਇਟਰਜ਼
Advertisement
Advertisement